ਪੰਜਾਬੀ

ਲੁਧਿਆਣਾ ‘ਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਧਰਨਾ ਅਤੇ ਰੈਲੀ 7 ਮਾਰਚ ਨੂੰ

Published

on

ਲੁਧਿਆਣਾ  :  ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਅੱਜ ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਹਰਦੀਪ ਸਿੰਘ ਗਿਆਸਪੁਰਾ ਨੇ ਕੀਤੀ ।

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਚੰਡੀਗੜ੍ਹ ਬਿੱਜਲੀ ਬੋਰਡ ਦੇ ਨਿੱਜੀਕਰਨ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਅਤੇ ਕੇਂਦਰ ਸਰਕਾਰ ਵੱਲੋਂ ਦਿੱਲੀ ਮੋਰਚੇ ਦੀ ਮੰਨੀਆਂ ਮੰਗਾਂ ਲਾਗੂ ਨਾ ਕਰਨ ਵਿਰੁੱਧ 7 ਮਾਰਚ ਨੂੰ ਜ਼ਿਲ੍ਹਾ ਪੱਧਰੀ ਰੋਹ ਭਰਪੂਰ ਭਰਵੀਂ ਸ਼ਮੂਲੀਅਤ ਵਾਲਾ ਮੁਜ਼ਾਹਰਾ ਕੀਤਾ ਜਾਵੇਗਾ ਜੋ ਭਾਰਤ ਨਗਰ ਚੌਕ ਦੇ ਨੇੜੇ ਸਥਿਤ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪ ਦੇ ਪਿਛਲੇ ਪਾਸੇ ਸਵੇਰੇ ਸਾਢੇ ਗਿਆਰਾਂ ਵਜੇ ਸ਼ੁਰੂ ਹੋਵੇਗਾ ।

ਧਰਨੇ ਅਤੇ ਰੈਲੀ ਤੋਂ ਉਪਰੰਤ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ- ਡਕੌਂਦਾ ਵੱਲੋਂ ਸੁਖਵਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ -ਕਾਦੀਆ ਵੱਲੋਂ ਹਰਦੀਪ ਸਿੰਘ ਗਿਆਸਪੁਰਾ, ਜਮਹੂਰੀ ਕਿਸਾਨ ਸਭਾ ਵਲੋਂ ਰਘਬੀਰ ਸਿੰਘ ਬੈਨੀਪਾਲ ,ਕੁੱਲ ਹਿੰਦ ਕਿਸਾਨ ਸਭਾ 1936) ਵੱਲੋਂ ਚਮਕੌਰ ਸਿੰਘ ਬੀਰਮੀ, ਪੰਜਾਬ ਕਿਸਾਨ ਯੂਨੀਅਨ ਵਲੋਂ ਡਾ : ਗੁਰਚਰਨ ਸਿੰਘ, ਭਾਰਤੀ ਕਿਸਾਨ ਯੂਨੀਅਨ – ਰਾਜੇਵਾਲ ਵੱਲੋਂ ਕਰਮਜੀਤ ਸਿੰਘ ਜਸਪਾਲ ਬਾਂਗੜ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਤਰਲੋਚਨ ਸਿੰਘ ਝੋਰੜਾਂ ਸ਼ਾਮਲ ਹੋਏ।

ਇਸ ਤੋਂ ਇਲਾਵਾ ਕੁੱਲ ਹਿੰਦ ਕਿਸਾਨ ਸਭਾ -ਪੰਜਾਬ ਵੱਲੋਂ ਬਲਦੇਵ ਸਿੰਘ ਲਤਾਲਾ ਅਤੇ ਭਾਰਤੀ ਕਿਸਾਨ ਯੂਨੀਅਨ -ਲੱਖੋਵਾਲ ਵੱਲੋਂ ਜੋਗਿੰਦਰ ਸਿੰਘ ਅਤੇ ਏ ਆਈ ਕੇ ਐਫ ਵੱਲੋਂ ਸੁਖਦੇਵ ਸਿੰਘ ਕਿਲਾ ਰਾਏਪੁਰ ਵੱਲੋਂ ਇਸ ਪ੍ਰੋਗਰਾਮ ਲਈ ਆਪਣੀ ਸਹਿਮਤੀ ਪ੍ਰਗਟਾਈ ਗਈ ਹੈ । ਇਨ੍ਹਾਂ ਤੋਂ ਇਲਾਵਾ ਜਿਹੜੇ ਸਾਥੀਆਂ ਨੇ ਵਿਚਾਰ ਚਰਚਾ ਵਿੱਚ ਹਿੱਸਾ ਲਿਆ ਉਨ੍ਹਾਂ ਵਿੱਚ ਪ੍ਰੋ ਜੈਪਾਲ ਸਿੰਘ ,ਮਨਿੰਦਰ ਸਿੰਘ ਭਾਟੀਆ, ਮਨਪ੍ਰੀਤ ਸਿੰਘ ਘੁਲਾਲ , ਬੇਅੰਤ ਸਿੰਘ ਸੁਖਮਿੰਦਰ ਸਿੰਘ ਅਤੇ ਗੁਰਚਰਨ ਝੋਰੜਾਂ ਸ਼ਾਮਲ ਸਨ ।

Facebook Comments

Trending

Copyright © 2020 Ludhiana Live Media - All Rights Reserved.