Connect with us

ਪੰਜਾਬ ਨਿਊਜ਼

ਮੋਗਾ ‘ਚ ਅਕਾਲੀ ਦਲ ਨੇ ਲਾਇਆ ਧਰਨਾ

Published

on

Dharna staged by Akali Dal in Moga

ਪੰਜਾਬ ਅੰਦਰ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ‘ਤੇ ਜਵਾਬ ਮੰਗਦਾ ਪੰਜਾਬ ਲੜੀ ਤਹਿਤ ਹਲਕਿਆਂ ਅਨੁਸਾਰ ਲਗਾਏ ਗਏ ਧਰਨਿਆਂ ਤਹਿਤ ਮੋਗਾ ਵਿਖੇ ਸਾਬਕਾ ਚੇਅਰਮੈਨ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਵਧ ਰਹੀ ਮਹਿੰਗਾਈ ਅਸਮਾਨੀ ਚੜ੍ਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੀ ਕੈਪਟਨ ਸਰਕਾਰ ਵਿਰੁੱਧ ਡੀ. ਸੀ. ਦਫ਼ਤਰ ਮੋਗਾ ਦੇ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।

ਉੱਥੇ ਹ ਦੂਜੇ ਪਾਸੇ ਸ੍ਰੀ ਮੁਕਤਸਰ ਸਾਹਿਬ ‘ਚ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਰੋਸ ਧਰਨਾ ਲਾਇਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨੇ ਹੱਥਾਂ ‘ਚ ਬੈਨਰ ਫੜੇ ਹੋਏ ਸਨ ਅਤੇ ਕਾਂਗਰਸ ਸਰਕਾਰ ਵਲੋਂ ਚੋਣਾਂ ‘ਚ ਕੀਤੇ ਗਏ ਵਾਅਦਿਆਂ ਨੂੰ ਚੇਤੇ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ।

Facebook Comments

Trending