ਖੇਤੀਬਾੜੀ
ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ-ਡਾ. ਬੈਨੀਪਾਲ
Published
2 years agoon

ਲੁਧਿਆਣਾ : ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਲਾਭ ਲੈ ਰਹੇ ਲਾਭਪਾਤਰੀਆਂ ਨੂੰ ਕਿਹਾ ਕਿ ਜਿਨ੍ਹਾਂ ਲਾਭਪਾਤਰੀਆ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ‘ਤੇ ਲੈਂਡ ਸੀਡਿੰਗ ਦਰਜ਼ ਨਹੀਂ ਹੋਈ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਵਿਖੇ ਆਪਣੀ ਜਮੀਨ ਦੀ ਮਲਕੀਅਤ ਸਬੰਧੀ ਫਰਦ ਅਤੇ ਅਧਾਰ ਕਾਰਡ ਜਮ੍ਹਾ ਕਰਵਾਉਣ ਤਾਂ ਜੋ ਉਹ ਇਸ ਸਕੀਮ ਦਾ ਲਾਭ ਲੈ ਸਕਣ।
ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਤਲ ਨੂੰ ਬਚਾਉਣ ਖਾਤਰ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਬੀਜਿਆ ਜਾਵੇ। ਝੋਨੇ ਦੀ ਸਿਧੀ ਬਿਜਾਈ ਕਰਨ ਦੇ ਚਾਹਵਾਨ ਕਿਸਾਨ ਆਨਲਾਈਨ ਪੋਰਟਲ ‘ਤੇ 25 ਜੂਨ ਤੱਕ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿਧੀ ਬਿਜਾਈ ‘ਤੇ ਦਿੱਤੀ ਜਾ ਰਹੀ ਪ੍ਰੋਤਸਾਹਨ ਰਾਸ਼ੀ 1500/- ਰੁਪਏ ਪ੍ਰਤੀ ਏਕੜ ਪ੍ਰਾਪਤ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਕਿਸਾਨਾਂ ਵੀਰਾਂ ਨੂੰ ਕਿਹਾ ਕਿ ਸਾਉਣੀ ਸੀਜ਼ਨ ਦੀਆਂ ਫਸਲਾਂ ਦੀ ਬਿਜਾਈ ਤੋਂ ਪਹਿਲਾਂ ਆਪਣੇ ਖੇਤ ਦੀ ਮਿੱਟੀ ਦੀ ਪਰਖ ਕਰਵਾਈ ਜਾਵੇ ਤਾਂ ਜੋ ਖਾਦਾਂ ਦੀ ਸੁਚੱਜੇ ਢੰਗ ਨਾਲ ਵਰਤੋਂ ਕੀਤੀ ਜਾਵੇ ਅਤੇ ਖੇਤੀ ਖਰਚੇ ਘਟਾਏ ਜਾ ਸਕਣ। ਵਧੇਰੇ ਜਾਣਕਾਰੀ ਲਈ ਆਪਣੇ ਨਜ਼ਦੀਕੇ ਦੇ ਖੇਤੀਬਾੜੀ ਦਫਤਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
You may like
-
ਹਾੜ੍ਹੀ ਦੀਆਂ ਫਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਪੰਜਾਬ ਸਰਕਾਰ ਵੱਲੋਂ 10 ਕੀਟਨਾਸ਼ਕ ਦਵਾਈਆਂ ‘ਤੇ ਪਾਬੰਧੀ, ਬਾਸਮਤੀ ‘ਤੇ ਨਹੀਂ ਕੀਤਾ ਜਾ ਸਕੇਗਾ ਛਿੜਕਾਅ
-
ਖੇਤੀਬਾੜੀ ਮੰਤਰੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਪਨੀਰੀ ਬੀਜਣ ਦੀ ਕਰਵਾਈ ਸ਼ੁਰੂਆਤ
-
ਹੜ੍ਹ ਪ੍ਰਭਾਵਿਤ ਲੋੜਵੰਦ ਕਿਸਾਨਾਂ ਨੂੰ ਮੁਫਤ ਬੀਜ ਅਤੇ ਪਨੀਰੀ ਕਰਵਾਈ ਜਾ ਰਹੀ ਮੁਹੱਈਆ- CAO
-
ਪਾਬੰਦੀਸ਼ੁਦਾ ਕੀਟਨਾਸ਼ਕ ਵੇਚਣ ਵਾਲੀ ਕੰਪਨੀ ਆਈ ਖੇਤੀਬਾੜੀ ਵਿਭਾਗ ਦੇ ਅੜਿੱਕੇ