Connect with us

ਪੰਜਾਬ ਨਿਊਜ਼

 ਨਿਰਦੇਸ਼ਕ ਪਸਾਰ ਸਿੱਖਿਆ ਨੇ ਪੀ.ਏ.ਯੂ. ਦਾ ਨਵੇਂ ਵਰੇ ਦਾ ਕੈਲੰਡਰ ਕੀਤਾ ਜਾਰੀ

Published

on

Director Extension Education New Year's Calendar released

ਲੁਧਿਆਣਾ :  ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਨੇ ਅੱਜ ਨਵੇਂ ਵਰੇ 2022 ਦਾ ਕੈਲੰਡਰ ਜਾਰੀ ਕੀਤਾ । ਇਸ ਮੌਕੇ ਉਹਨਾਂ ਕਿਹਾ ਕਿ ਕੋਵਿਡ ਦੇ ਸੰਕਟ ਦੇ ਬਾਵਜੂਦ ਪੀ.ਏ.ਯੂ. ਨੇ ਅਧਿਆਪਨ, ਖੋਜ ਅਤੇ ਪਸਾਰ ਗਤੀਵਿਧੀਆਂ ਨੂੰ ਨਿਰੰਤਰ ਬਰਕਰਾਰ ਰੱਖਿਆ ਹੈ ।

ਡਾ. ਮਾਹਲ ਨੇ ਯੂਨੀਵਰਸਿਟੀ ਦੇ ਸਮੁੱਚੇ ਸਟਾਫ਼ ਅਤੇ ਕਿਸਾਨੀ ਸਮਾਜ ਨੂੰ ਨਵੇਂ ਵਰੇ ਦੀਆਂ ਵਧਾਈਆਂ ਦਿੰਦਿਆਂ ਕਿਸਾਨੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰਨ ਦੇ ਯੂਨੀਵਰਸਿਟੀ ਦੇ ਅਹਿਦ ਨੂੰ ਦੁਹਰਾਇਆ । ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਇਸ ਮੌਕੇ ਕਿਹਾ ਕਿ ਪੀ.ਏ.ਯੂ. ਦੇ ਖੇਤੀ ਸਾਹਿਤ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ।

ਉਹਨਾਂ ਇਹ ਵੀ ਦੱਸਿਆ ਕਿ ਯੂਨੀਵਰਸਿਟੀ ਆਪਣੀਆਂ ਖੋਜਾਂ ਅਤੇ ਉਤਪਾਦਨ ਤਕਨੀਕਾਂ ਨੂੰ ਸੰਚਾਰਿਤ ਕਰਨ ਲਈ ਨਵੇਂ ਮਾਧਿਅਮਾਂ ਦੀ ਵਰਤੋਂ ਵੀ ਕਰ ਰਹੀ ਹੈ । ਉਹਨਾਂ ਆਸ ਪ੍ਰਗਟਾਈ ਕਿ ਇਹ ਕੈਲੰਡਰ ਪੰਜਾਬ ਦੇ ਹਰ ਕਿਸਾਨੀ ਘਰ ਦਾ ਸ਼ਿੰਗਾਰ ਬਣੇਗਾ ਅਤੇ ਯੂਨੀਵਰਸਿਟੀ ਨਾਲ ਜੁੜਨ ਲਈ ਪ੍ਰੇਰਿਤ ਕਰਦਾ ਰਹੇਗਾ ।

Facebook Comments

Trending