ਪੰਜਾਬੀ
ਚੱਲ ਰਹੇ ਵਿਕਾਸ ਕਾਰਜ਼ਾਂ ‘ਚ ਤੇਜ਼ੀ ਲਿਆਉਣ ਬਾਰੇ ਕੀਤੀ ਵਿਚਾਰ ਚਰਚਾ
Published
2 years agoon
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਦੀ ਪ੍ਰਧਾਨਗੀ ਹੇਠ ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੀਵਰੇਜ਼ ਸਮੱਸਿਆ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ।
ਇਸ ਮੌਕੇ ਵਿਧਾਇਕ ਭੋਲਾ ਗਰੇਵਾਲ ਵਲੋਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ਼ ਦੀ ਸਮੱਸਿਆ ਬਾਰੇ ਸ਼ਿਕਾਇਤਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਪੂਰਬੀ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ।
ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਵੀ ਸਾਰੀਆਂ ਸਮੱਸਿਆਵਾਂ ਦਾ ਜਲਦ ਢੁੱਕਵਾਂ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਕਿ ਮਸ਼ੀਨਾਂ ਰਾਹੀਂ ਸੀਵਰੇਜ਼ ਦੀ ਸਫਾਈ ਕਰਵਾਈ ਜਾਵੇਗੀ।
ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰਵਾਸੀਆਂ ਨੂੰ ਹਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
You may like
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਚੇਅਰਮੈਨ ਮੱਕੜ ਨੇ ਜਿਲ੍ਹਾ ਲੁਧਿਆਣਾ ਦੇ ਬਲਾਕ ਇੰਚਾਰਜਾਂ ਨਾਲ ਕੀਤੀ ਮੀਟਿੰਗ
-
ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਨੇ ਬੁੱਢਾ ਦਰਿਆ ਦਾ ਕੀਤਾ ਮੁਆਇਨਾ
-
ਵਿਧਾਇਕ ਛੀਨਾ ਦੀ ਅਗਵਾਈ ‘ਚ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ
-
ਵਿਧਾਇਕ ਭੋਲਾ ਵਲੋਂ ਮੁਸਲਿਮ ਭਾਈਚਾਰੇ ਨੂੰ ਈਦ ਮੁਬਾਰਕਬਾਦ
