ਪੰਜਾਬੀ
ਨਿੱਜੀ ਹਸਪਤਾਲਾਂ ਨਾਲ ਡੇਂਗੂ ਦੇ ਵੱਧ ਰਹੇ ਮਾਮਲਿਆਂ ‘ਤੇ ਕੀਤੀ ਵਿਚਾਰ ਚਰਚਾ
Published
2 years agoon
ਲੁਧਿਆਣਾ : ਜ਼ਿਲ੍ਹੇ ਭਰ ਵਿੱਚ ਮਲੇਰੀਆ, ਡੇਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆ ਹਨ ਜਿਸਦੇ ਤਹਿਤ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ, ਲੈਬਾਰਟਰੀਆਂ ਦੇ ਡਾਕਟਰਾਂ ਅਤੇ ਨੋਡਲ ਅਧਿਕਾਰੀਆਂ ਦੀ ਮੀਟਿੰਗ ਹੋਈ
ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਲੇਰੀਆ, ਡੇਗੂ ਅਤੇ ਚਿਕਨਗੁਣੀਆ ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਬੀਮਾਰੀਆਂ ਤੋ ਬਚਾਅ ਸਬੰਧੀ ਜ਼ਿਲ੍ਹੇ ਭਰ ਵਿਚ ਜਾਗਰੂਕ ਕਰ ਰਹੀਆ ਹਨ, ਇਨ੍ਹਾਂ ਬਿਮਾਰੀਆ ਤੋਂ ਬਚਾਅ ਸਬੰਧੀ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਪ੍ਰਚਾਰ ਸਮਗਰੀ ਸਥਾਪਤ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਬੀਮਾਰੀਆਂ ਤੋ ਬਚਾਇਆ ਜਾ ਸਕੇ।
ਉਨਾਂ ਕਿਹਾ ਕਿ ਜੇਕਰ ਡੇਂਗੂ, ਮੇਲਰੀਆ ਦੇ ਮਾਮਲੇ ਪ੍ਰਾਈਵੇਟ ਹਸਪਤਾਲਾਂ ਵਿਚ ਆਉਦੇ ਹਨ ਤਾਂ ਤੁਰੰਤ ਉਸ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦਿੱਤੀ ਜਾਵੇ, ਸਿਹਤ ਮੰਤਰੀ ਵਲੋ ਪੰਜਾਬ ਭਰ ਵਿੱਚ ਡੇਗੂ ਵਿਰੋਧੀ ਮੁਹਿੰਮ ਦੀ ਸੁਰੂਆਤ ਕੀਤੀ ਗਈ, ਜਿਸ ਦਾ ਨਵਾਂ ਨਾਅਰਾ ‘ਹਰ ਸੁੱਕਰਵਾਰ, ਡੇਂਗੂ ਤੇ ਵਾਰ’ ਹੇਠ ਹਰ ਸੁੱਕਰਵਾਰ ਨੂੰ ਹਸਪਤਾਲਾਂ ਦੀ ਸਫਾਈ ਦੌਰਾਨ ਕੂਲਰਾਂ ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਨੂੰ ਸਾਫ ਕੀਤਾ ਜਾਵੇ ਤਾਂ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ।
You may like
-
ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਾਰੇ ਕੀਤਾ ਜਾਗਰੂਕ
-
ਡੇਂਗੂ, ਚਿਕਨਗੁਣੀਆ ਤੋਂ ਬਚਾਅ ਸਬੰਧੀ ਜਾਰੀ ਵੱਖ-ਵੱਖ ਗਤੀਵਿਧੀਆਂ ਦੀ ਕੀਤੀ ਸਮੀਖਿਆ
-
ਸਿਵਲ ਹਸਪਤਾਲ ‘ਚ ਦੋ ਦਿਨਾਂ ਡੈਂਟਲ ਟਰੋਮਾ ਟਰੇਨਿੰਗ ਸ਼ੁਰੂ
-
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ
-
ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਸਬੰਧੀ ਉਲੀਕੀ ਰੂਪ ਰੇਖਾ
-
ਭੋਜਨ ਅਤੇ ਪੋਸ਼ਣ ਵਿਭਾਗ ਨੇ ਪਿੰਡਾਂ ਦੇ ਲੋਕਾਂ ਨੂੰ ਪੋਸ਼ਣ ਬਾਰੇ ਕੀਤਾ ਜਾਗਰੂਕ
