Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਭੰਗ

Published

on

Dissolution of District Councils, Block Committees and Panchayats by the Punjab Government

ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਬਲਾਕ ਸੰਮਤੀਆਂ ਅਤੇ ਪਿੰਡਾਂ ਦੀ ਪੰਚਾਇਤਾਂ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਜ਼ਿਲ੍ਹਾ ਪ੍ਰੀਸ਼ਦਾਂ ਬਲਾਕ ਸੰਮਤੀਆਂ ਦੀ ਚੋਣ 25 ਨਵੰਬਰ 2023 ਤੱਕ ਅਤੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਗ੍ਰਾਮ ਪੰਚਾਇਤਾਂ ਭੰਗ ਕਰਨ ਤੋਂ ਬਾਅਦ ਸਰਕਾਰ ਵੱਲੋਂ ਪ੍ਰਬੰਧਕ ਲਾਉਣ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਾਲ ਹੀ ਪੰਚਾਇਤੀ ਚੋਣਾਂ ਦਾ ਰਾਹ ਵੀ ਪੱਧਰਾ ਹੋ ਗਿਆ ਹੈ। ਭਾਵੇਂ ਚੋਣਾਂ ਸੰਬੰਧੀ ਅਜੇ ਕੋਈ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਹ ਜ਼ਰੂਰ ਆਖਿਆ ਗਿਆ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਦੀ ਚੋਣ 25 ਨਵੰਬਰ 2023 ਤਕ ਅਤੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਈਆਂ ਜਾਣ। ਇਸ ਨੋਟੀਫਿਕੇਸ਼ਨ ਤੋਂ ਬਾਅਦ ਹੁਣ ਕਿਸੇ ਸਮੇਂ ਵੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਸਕਦਾ ਹੈ।

Facebook Comments

Trending