Connect with us

ਪੰਜਾਬੀ

ਵਾਤਾਵਰਨ ਦੀ ਸੰਭਾਲ ਲਈ ਮੈਰਾਥਨ ‘ਚ ਭਾਗ ਲੈਣ ਵਾਲਿਆਂ ਨੂੰ 600 ਤੋਂ ਵੱਧ ਪੌਦੇ ਵੰਡੇ – ਵਧੀਕ ਡਿਪਟੀ ਕਮਿਸ਼ਨਰ

Published

on

Distributed more than 600 plants to marathon participants to protect the environment - Additional Deputy Commissioner

ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਸਿੰਘ ਬੈਂਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ, ਮੈਰਾਥਨ ਵਿੱਚ ਭਾਗ ਲੈਣ ਵਾਲਿਆਂ ਨੂੰ 600 ਦੇ ਕਰੀਬ ਪੌਦੇ ਵੰਡੇ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੁਧਿਆਣਾ ਵਿਖੇ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ ਜਿਸਦੇ ਤਹਿਤ ਸਮਾਜਿਕ ਸਮਾਗਮਾਂ ਮੌਕੇ ਗਮਲਿਆਂ ਵਾਲੇ ਪੌਦੇ ਵੰਡੇ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ ਵਿਖੇ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਗਮਲਿਆਂ ਸਮੇਤ ਪੌਦੇ ਵੰਡੇ ਗਏ। ਉਨ੍ਹਾਂ ਕਿਹਾ ਕਿ ਇਸ ਸਮਾਗਮ ਰਾਹੀਂ ਨਾ ਸਿਰਫ਼ ਨਸ਼ਿਆਂ ਤੋਂ ਦੂਰੀ ਬਣਾ ਕੇ ਰੱਖਣ ਦਾ ਸੁਨੇਹਾ ਦਿੱਤਾ ਸਗੋਂ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਸਾਰੇ ਭਾਗੀਦਾਰਾਂ ਨੂੰ ਪੌਦੇ ਵੰਡੇ ਗਏ।

Facebook Comments

Trending