Connect with us

ਪੰਜਾਬੀ

ਡਾਕਟਰ ਬੀ ਆਰ ਅੰਬੇਦਕਰ ਸਾਹਿਬ ਦੇ ਜਨਮ ਦਿਨ ਮੌਕੇ ਸਕੂਲੀ ਬੱਚਿਆਂ ਨੂੰ ਵੰਡੀ ਸਟੇਸ਼ਨਰੀ

Published

on

Distributed stationery to school children on the occasion of Dr. BR Ambedkar's birthday

ਖੰਨਾ ( ਲੁਧਿਆਣਾ ) : ਯੁਵਕ ਸੇਵਾਵਾਂ ਕਲੱਬ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭਾਦਲਾ ਨੀਚਾ ਦੇ ਵਿਦਿਆਰਥੀਆਂ ਨੂੰ ਸਮੂਹ ਕਲੱਬ ਮੈਂਬਰਾਂ ਅਤੇ ਸਾਥੀਆਂ ਦੇ ਸਹਿਯੋਗ ਨਾਲ ਸਟੇਸ਼ਨਰੀ ਵੰਡੀ ਗਈ। ਜਿਸ ਵਿਚ ਬੱਚਿਆਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਕਾਪੀਆਂ ਪੈਨਸਿਲਾਂ ਅਤੇ ਪੈਨ ਪ੍ਰਿੰਸੀਪਲ ਅਵਤਾਰ ਸਿੰਘ ਦੀ ਹਾਜ਼ਰੀ ਵਿੱਚ ਵੰਡੇ ਗਏ।

ਯੁਵਕ ਸੇਵਾਵਾਂ ਕਲੱਬ ਵੱਲੋਂ ਇਹ ਉਪਰਾਲਾ ਡਾਕਟਰ ਬੀ ,ਆਰ, ਅੰਬੇਦਕਰ ਦੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤਾ ਗਿਆ। ਕਿਉਂਕਿ ਡਾਕਟਰ ਬੀ ,ਆਰ, ਅੰਬੇਡਕਰ ਨੇ ਬਹੁਤ ਬਹੁਤ ਉੱਚੀ ਸਿੱਖਿਆ ਹਾਸਲ ਕੀਤੀ ਹੋਈ ਸੀ ਉਹ ਸਿੱਖਿਆ ਦੇ ਮਹੱਤਵ ਨੂੰ ਸਮਝਦੇ ਸਨ ,ਅਤੇ ਉਹ ਚਾਹੁੰਦੇ ਸਨ ਕਿ ਦੇਸ਼ ਦਾ ਹਰ ਵਿਅਕਤੀ ਉੱਚ ਸਿੱਖਿਆ ਹਾਸਲ ਕਰਕੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕੇ।

ਯੁਵਕ ਸੇਵਾਵਾਂ ਕਲੱਬ ਦਾ ਇਹ ਉਪਰਾਲਾ ਬੱਚਿਆਂ ਦੀ ਪੜ੍ਹਾਈ ਲਈ ਮੀਲ ਪੱਥਰ ਸਾਬਤ ਹੋਵੇਗਾ, ਕਿਉਂਕਿ ਕਈ ਵਾਰੀ ਘਰਾਂ ਵਿਚ ਆਰਥਿਕ ਮੰਦੀ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਅਧੂਰੀ ਰਹਿ ਜਾਂਦੀ ਹੈ ।ਕਲੱਬ ਵੱਲੋਂ ਸਮੂਹ ਸਕੂਲ ਸਟਾਫ ਨੂੰ ਭਰੋਸਾ ਦਿਵਾਇਆ ਗਿਆ ਕਿ ਜੇਕਰ ਕੋਈ ਜਰੂਰਤ ਮੰਦ ਬੱਚਾ ਕਿਸੇ ਕਿਸਮ ਦੀ ਮਦਦ ਚਾਹੁੰਦਾ ਹੈ ਤਾਂ ਉਹ ਅੱਗੋਂ ਵੀ ਕਰਦੇ ਰਹਿਣਗੇ। ਇਸ ਮੌਕੇ ਸਮੂਹ ਸਕੂਲ ਸਟਾਫ ਨੇ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ।

Facebook Comments

Advertisement

Trending