Connect with us

ਪੰਜਾਬੀ

ਜਿਲ੍ਹਾ ਪ੍ਰਸ਼ਾਸ਼ਨ ਅਤੇ ਸੀ.ਟੀ. ਯੂਨੀਵਰਸਿਟੀ ਦੇ ਸਹਿਯੋਗ ਨਾਲ ਵਿਸ਼ਾਲ ਕਾਨੂੰਨੀ ਜਾਗਰੂਕਤਾ ਕੈਂਪ ਆਯੋਜਿਤ

Published

on

District Administration and CT Organized massive legal awareness camp with the support of the university

ਲੁਧਿਆਣਾ :  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਅਤੇ ਸੀ.ਟੀ. ਯੂਨੀਵਰਸਿਟੀ ਦੇ ਸਹਿਯੋਗ ਨਾਲ  ਫਿਰੋਜ਼ਪੁਰ ਰੋਡ, ਸਿੱਧਵਾਂ ਖੁਰਦ ਵਿਖੇ ਇੱਕ ਵਿਸ਼ਾਲ “ਕਾਨੂੰਨੀ ਜਾਗਰੂਕਤਾ ਕੈਂਪ” ਦਾ ਆਯੋਜਨ ਕਰਵਾਇਆ ਗਿਆ। ਇਸ ਮੌਕੇ ਤੇ ਡਾ. ਸਤੀਸ਼ ਕੁਮਾਰ, ਵਾਇਸ ਚਾਂਸਲਰ, ਡਾ. ਸਿਮਰਨਜੀਤ ਕੌਰ ਗਿੱਲ, ਪ੍ਰਿੰਸੀਪਲ ਸਕੂਲਾ ਆਫ ਲਾਅ ਅਤੇ ਸੀ.ਟੀ. ਯੁਨੀਵਰਸਿਟੀ ਦੀ ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।

ਇਸ ਕਾਨੂੰਨੀ ਜਗਰੂਕਤਾ ਕੈਂਪ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਕਿਰਤ ਵਿਭਾਗ, ਰੈਡ ਕਰਾਸ ਮਾਲ ਮਹਿਕਮੇ, ਸਿਹਤ ਵਿਭਾਗ, ਪੰਜਾਬ ਰੋਡਵੇਜ਼, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ, ਰੋਜ਼ਗਾਰ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭਲਾਈ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਆਪੋ-ਆਪਣੇ ਨੁਮਾਇੰਦਿਆਂ ਰਾਹੀਂ ਕੈਂਪ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਮੌਕੇ ਤੇ ਹੀ ਆਪੋ-ਆਪਣੇ ਵਿਭਾਗ ਨਾਲ ਸਬੰਧਤ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ ।

ਇਸ ਕੈਂਪ ਵਿੱਚ ਵੱਖ-ਵੱਖ ਬੁਲਾਰਿਆਂ ਵੱਲੋਂ ਇਕੱਤਰਿਤ ਲੋਕਾਂ ਨੂੰ ਉਨ੍ਹਾਂ ਦੇ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਅਤੇ ਆਪੋ-ਆਪਣੇ ਵਿਭਾਗ ਦੇ ਸਟਾਲ ਲਗਾ ਕੇ ਕੈਂਪ ਵਿੱਚ ਹਾਜ਼ਰ ਲੋਕਾਂ ਨੁੰ ਆਪੋ-ਆਪਣੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੇ ਪ੍ਰਚਾਰ ਲਈ ਛਪਵਾਈ ਗਈ ਪ੍ਰਚਾਰ ਸਮੱਗਰੀ ਵੰਡੀ ਗਈ। ਇਸ ਕੈਂਪ ਵਿੱਚ ਲਗਭਗ 3000 ਲੋਕਾਂ ਵੱਲੋਂ ਹਿੱਸਾ ਲਿਆ ਗਿਆ।

Facebook Comments

Trending