ਪੰਜਾਬੀ

ਜ਼ਿਲ੍ਹਾ ਪ੍ਰਸ਼ਾਸ਼ਨ ਨਾਗਰਿਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁੱਹਈਆ ਕਰਵਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ 

Published

on

ਟਰਾਂਸਪੋਰਟ ਵਿਭਾਗ ਨਾਲ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਅਤੇ ਸਬ-ਡਵੀਜਨ ਪੱਧਰ ‘ਤੇ ਵਿਸ਼ੇਸ਼ ਕੈਂਪਾਂ ਦਾ ਸਫਲ ਆਯੋਜਨ ਹੋਇਆ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨਾਗਰਿਕਾਂ ਨੂੰ ਪਾਰਦਰਸ਼ੀ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮਲਿਕ ਵਲੋਂ ਦੱਸਿਆ ਗਿਆ ਕਿ ‘ਸਰਕਾਰ ਤੁਆਡੇ ਦੁਆਰ’ ਮੁਹਿੰਮ ਤਹਿਤ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਜਿੱਥੇ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ।

ਉਨ੍ਹਾ ਅੱਗੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਲਈ ਮੈਗਾ ਕੈਂਪਾਂ ਰਜ਼ਿਸਟਰੇਸ਼ਨ, ਡਰਾਇਵਿੰਗ ਲਾਇਸੰਸ ਅਤੇ ਗੱਡੀਆਂ ਦੀ ਫਿਟਨਸ ਸਬੰਧੀ ਅਰਜ਼ੀਆਂ ਪ੍ਰਾਪਤ ਹੋਈਆਂ ਜਿਨ੍ਹਾ ਵਿੱਚੋਂ ਜ਼ਿਆਦਾਤਰ ਦਾ ਮੋਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਨ੍ਹਾਂ ਲੋਕਾਂ ਦੀਆਂ ਅਰਜ਼ੀਆਂ ਵਿੱਚ ਇਤਰਾਜ਼ ਸਨ ਜਾਂ ਕਿਸੇ ਦੀ ਗੱਡੀ ਦੀ ਫਿਟਨਸ ਦੇ ਪੈਸੇ ਘੱਟ ਜਮ੍ਹਾਂ ਹੋਏ ਸਨ, ੳਨ੍ਹਾਂ ਬਿਨੈਕਾਰਾਂ ਪਾਸੋਂ ਮੋਕੇ ‘ਤੇ ਹੀ ਪੈਸੇ ਜਮ੍ਹਾਂ ਕਰਵਾ ਲਏ ਗਏ ਤਾਂ ਜੋ ਇਨ੍ਹਾਂ ਅਰਜ਼ੀਆਂ ਦਾ ਨਿਪਟਾਰਾ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਦਫ਼ਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ, ਮਿੰਨੀ ਸਕੱਤਰੇਤ ਵਿਖੇ ਕੈਂਪ ਦੌਰਾਨ ਰਜ਼ਿਸਟਰੇਸ਼ਨ ਸਬੰਧੀ 127, ਡਰਾਇਵਿੰਗ ਲਾਇਸੰਸ ਦੀਆਂ 48 ਅਤੇ ਗੱਡੀਆਂ ਦੀ ਫਿਟਨਸ ਸਬੰਧੀ 64 ਅਰਜ਼ੀਆਂ ਪ੍ਰਾਪਤ ਹੋਈਆਂ ਜਦਕਿ ਆਟੋਮੇਟਿਡ ਡਰਾਇਵਿੰਗ ਟੈਸਟ ਟ੍ਰੈਕ, ਸੈਕਟਰ-32, ਲੁਧਿਆਣਾ ਵਿਖੇ ਕੁੱਲ 1228 ਅਰਜ਼ੀਆਂ ਪ੍ਰਾਪਤ ਹੋਈਆਂ ਜਿਨ੍ਹਾਂ ਵਿੱਚ ਲਰਨਿੰਗ ਲਾਇਸੰਸ ਦੀਆਂ 70, ਨਵੇਂ ਲਾਇਸੰਸ 980, ਨਵੀਂ ਆਰ.ਸੀ. 145 ਅਤੇ ਆਰ.ਸੀ. ਨਾਲ ਸਬੰਧਤ 33 ਹੋਰ ਅਰਜ਼ੀਆਂ ਸ਼ਾਮਲ ਸਨ।

Facebook Comments

Trending

Copyright © 2020 Ludhiana Live Media - All Rights Reserved.