ਖੇਡਾਂ

ਜ਼ਿਲ੍ਹਾ ਪੱਧਰੀ ਮੁਕਾਬਲੇ 30 ਸਤੰਬਰ ਤੋਂ 05 ਅਕਤੂਬਰ ਤੱਕ ਕਰਵਾਏ ਜਾਣਗੇ – ਜ਼ਿਲ੍ਹਾ ਖੇਡ ਅਫ਼ਸਰ

Published

on

ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2023 ਤਹਿਤ 30 ਸਤੰਬਰ ਤੋਂ 05 ਅਕਤੂਬਰ, 2023 ਤੱਕ ਵੱਖ-ਵੱਖ ਉਮਰ ਵਰਗ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਐਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ ਨੈਸ਼ਨਲ, ਕਬੱਡੀ ਸਰਕਲ, ਵਾਲੀਬਾਲ ਸੂਟਿੰਗ, ਵਾਲੀਬਾਲ ਸਮੈਸ਼ਿੰਗ ਖੇਡਾਂ ਦੀ ਸਿਲੈਕਸ਼ਨ ਬਲਾਕ ਪੱਧਰੀ ਖੇਡਾਂ ਵਿੱਚੋਂ ਪਹਿਲਾਂ ਹੀ ਹੋ ਚੁੱਕੀ ਹੈ।

ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸਨ ਦੀ ਮਦਦ ਨਾਲ ਇਸ ਜਿਲ੍ਹਾ ਪੱਧਰੀ ਟੂਰਨਾਂਮੈਂਟ ਦੀਆਂ ਤਿਆਰੀਆਂ ਮੁੰਕਮਲ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਖੇਡਾਂ ਵਿੱਚ ਖੇਡ ਵਿਭਾਗ ਦੇ ਕੋਚਾਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ ਬਲਾਕ ਪੱਧਰ ਵਾਂਗ ਹੀ ਇਸ ਟੂਰਨਾਂਮੈਂਟ ਨੂੰ ਕੰਡਕਟ ਕਰਵਾਉਣ ਲਈ ਆਪਣੀਆਂ ਸੇਵਾਵਾਂ ਨਿਭਾਉਣਗੇ।

Facebook Comments

Trending

Copyright © 2020 Ludhiana Live Media - All Rights Reserved.