ਪੰਜਾਬੀ

 ਸਰਕਾਰੀ ਕਾਲਜ ਵਿਖੇ ਮਨਾਇਆ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਮਹਿਲਾ ਦਿਵਸ

Published

on

ਲੁਧਿਆਣਾ : ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਅਤੇ ‘ਮੇਰਾ ਬਚਪਨ’ ਐਨ.ਜੀ.ਓ. ਦੇ ਪ੍ਰਧਾਨ ਰਜਤ ਸ਼ਰਮਾ ਦੇ ਸਾਂਝੇ ਯਤਨਾਂ ਸਦਕਾ ਸਰਕਾਰੀ ਕਾਲਜ (ਲੜਕੀਆਂ), ਲੁਧਿਆਣਾ ਵਿਖੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।

ਇਸ ਸਮਾਗਮ ਮੌਕੇ ਡਾ. ਰਜਿੰਦਰ ਕੌਰ, ਆਈ.ਆਰ.ਐੱਸ. ਇਨਕਮ ਟੈਕਸ ਕਮਿਸ਼ਨਰ, ਲੁਧਿਆਣਾ ਮੁੱਖ ਮਹਿਮਾਨ ਸਨ। ਸਮਾਗਮ ਦੀ ਸ਼ੁਰੂਆਤ ਵਿੱਚ ਇੰਦਰਪ੍ਰੀਤ ਕੌਰ, ਅਸਿਸਟੈਂਟ ਪ੍ਰੋਫੈਸਰ, ਜਿਨ੍ਹਾਂ ਵੱਲੋਂ ਸਟੇਜ ਦੀ ਕਾਰਵਾਈ ਨਿਭਾਈ ਗਈ, ਵੱਲੋਂ ਸਮਾਗਮ ਵਿੱਚ ਹਾਜ਼ਰ ਹੋਏ ਜ਼ਿਲ੍ਹਾ ਲੁਧਿਆਣਾ ਦੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਆਖਿਆ ਗਿਆ।

ਇਸ ਮੌਕੇ ਤੇ ਦਵਿੰਦਰ ਸਿੰਘ ਲੋਟੇ ਵੱਲੋਂ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦਾ ਇਤਿਹਾਸਕ ਪਿਛੋਕੜ ਸਾਂਝਾ ਕੀਤਾ ਗਿਆ ਅਤੇ ਅਜੋਕੇ ਸਮੇਂ ਵਿੱਚ ਮਹਿਲਾਵਾਂ ਦੇ ਸਮਾਜ ਵਿੱਚ ਯੋਗਦਾਨ ਨੂੰ ਮਹੱਤਵਪੂਰਨ ਦੱਸਿਆ ਗਿਆ।

ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਡਾ. ਰਜਿੰਦਰ ਕੌਰ ਇਨਕਮ ਟੈਕਸ ਕਮਿਸ਼ਨਰ, ਸੁਮਨ ਲਤਾ ਪ੍ਰਿੰਸੀਪਲ ਸਰਕਾਰੀ ਗਰਲਜ਼ ਕਾਲਜ, ਕਮਲਜੀਤ ਕੌਰ ਸੀਡੀਪੀਓ, ਡਾ. ਇਰਾਦੀਪ ਕੌਰ, ਸੁਰਿੰਦਰਜੀਤ ਕੌਰ, ਜਸਵੀਰ ਕੌਰ, ਮੱਲਿਕਾ ਖੁੱਲ੍ਹਰ ਫੈਸ਼ਨ ਡੀਜ਼ਾਈਨਰ, ਰਮਨਦੀਪ ਕੌਰ ਨੈਸ਼ਨਲ ਵੇਟ ਲਿਫਟਰ, ਸੁਮਨਦੀਪ ਕੌਰ, ਮੋਨਾ ਸਿੰਘ ਪ੍ਰਿੰਸੀਪਲ ਗੁਰੂ ਨਾਨਕ ਸੀ. ਸੈ. ਸਕੂਲ ਲੁਧਿਆਣਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਡਾ. ਰਜਿੰਦਰ ਕੌਰ ਵੱਲੋਂ ਮਹਿਲਾਵਾਂ ਰਾਹੀਂ ਸਮਾਜ ਅਤੇ ਦੇਸ਼ ਨਿਰਮਾਣ ਵਿੱਚ ਬਰਾਬਰੀ ਦਾ ਹਿੱਸਾ ਪਾਉਣ ਲਈ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ ਗਈ। ਇਸ ਮੌਕੇ ਗੁਰਵਿੰਦਰ ਸਿੰਘ, ਨਿਸ਼ਾ ਸੰਘਵਾਲ, ਸੁਖਵੀਰ ਸਿੰਘ, ਰਘਬੀਰ ਸਿੰਘ, ਸੁਰਿੰਦਰ ਸਿੰਘ, ਡਾ. ਔਲਖ, ਬਲਕੌਰ ਸਿੰਘ, ਆਰ ਪੀ ਸਿੰਘ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.