ਪੰਜਾਬੀ

ਸਿਹਤ ਵਿਭਾਗ ਵਲੋ ਖਾਲਸਾ ਕਾਲਜ ‘ਚ ਮਨਾਇਆ ਜਿਲ੍ਹਾ ਪੱਧਰੀ ਅੰਤਰ ਮਹਿਲਾ ਦਿਵਸ

Published

on

ਲੁਧਿਆਣਾ :  ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਅਤੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੀ ਹਾਜ਼ਰੀ ਵਿਚ ਖਾਲਸਾ ਕਾਲਜ (ਲੜਕੀਆਂ) ਵਿਖੇ ਜਿਲ੍ਹਾ ਪੱਧਰੀ ਸੈਮੀਨਾਰ ‘ਅੰਤਰ ਰਾਸ਼ਟਰੀ ਮਹਿਲਾ ਦਿਵਸ’ ਮਨਾਇਆ ਗਿਆ। ਇਸ ਮੌਕੇ ਕਾਲਜ ਵਿਦਿਆਰਥਣਾਂ ਦੇ ਕਵਿਤਾ, ਭਾਸ਼ਣ, ਸਕਿੱਟ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਮੁਕਤੀ ਗਿੱਲ ਵਲੋਂ ਸਿਵਲ ਸਰਜਨ ਡਾ ਹਿਤਿੰਦਰ ਕੌਰ ਦਾ ਸਵਾਗਤ ਕਰਦਿਆਂ ਔਰਤਾਂ ਦੇ ਹੱਕਾਂ ਸਬੰਧੀ ਵਿਦਿਆਰਣਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਉਨਾਂ ਔਰਤਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕੀਤਾ। ਉਨਾਂ ਵਿਦਿਆਰਥਣਾਂ ਨੂੰ ਉਚ ਪੱਧਰੀ ਸਿੱਖਿਆ ਹਾਸਲ ਕਰਕੇ ਸਮਾਜ ਵਿਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ।

ਉਨਾਂ ਵਿਦਿਆਰਥਣਾਂ ਨੂੰ ਸਿਹਤ ਨੂੰੰ ਤੰਦਰੁਸਤ ਰੱਖਣ ਲਈ ਭੋਜਨ ਜਿਵੇਂ ਹਰੀਆਂ ਪੱਤੇਦਾਰ ਸਬਜ਼ੀਆਂ, ਦਾਲਾਂ, ਵੱਖ ਵੱਖ ਤਰ੍ਹਾਂ ਦਾ ਸਲਾਦ, ਦਹੀਂ, ਪਨੀਰ ਅਤੇ ਮੌਸਮੀ ਫਲ ਖਾਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਜੰਕ, ਪੈਕਿਟ ਫੂਡ ਤੇ ਤਲਿਆ ਹੋਇਆ ਖਾਣਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਇਸ ਮੌਕੇ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥਣਾਂ ਨੂੰ ਸਿਵਲ ਸਰਜਨ ਵਲੋ ਵਿਸ਼ੇ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦਫਤਰ ਵਿਚ ਰੱਖੇ ਜਿਲ੍ਹਾ ਪੱਧਰੀ ਸਨਮਾਨ ਸਮਾਰੋਹ ਵਿਚ ਵਿਸ਼ੇਸ ਤੌਰ ‘ਤੇ ਦਫਤਰ ਵਿਚ ਕੰਮ ਕਰਦੀਆਂ ਮਹਿਲਾ ਮੁਲਾਜਮਾਂ ਨੂੰ ਸਨਮਾਨਤ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਸਿਰਜਣ ਲਈ ਔਰਤ ਦਾ ਸਿਹਤਮੰਦ ਹੋਣਾ ਜ਼ਰੂਰੀ ਹੈ

ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰਪ੍ਰੀਤ ਸਿੰਘ, ਮਾਸ ਮੀਡੀਆਂ ਅਫਸਰ ਦਲਜੀਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਰਜਿੰਦਰ ਸਿੰਘ, ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਅਤੇ ਬਲਜੀਤ ਸਿੰਘ ਹੈਲਥ ਸੁਪਰਵਾਈਜ਼ਰ ਵੀ ਮੌਜੂਦ ਸਨ।

Facebook Comments

Trending

Copyright © 2020 Ludhiana Live Media - All Rights Reserved.