ਪੰਜਾਬੀ
ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੁਆਰਾ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ
Published
2 years agoon
ਲੁਧਿਆਣਾ : ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸਾ਼ਸ਼ਨ ਵਲੋਂ ਵੱਖ-ਵੱਖ ਵਿਧਾਇਕ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਚੌਧਰੀ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਰਜਿੰਦਰਪਾਲ ਕੌਰ ਛੀਨਾ ਦੇ ਨਾਲ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਸਮੂਹਿਕ ਤੌਰ ‘ਤੇ ਡਾ.ਬੀ.ਆਰ. ਅੰਬੇਡਕਰ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਵਿਧਾਇਕ ਸਹਿਬਾਨ ਦੇ ਨਾਲ ਆਪਣੇ ਸੰਬੋਧਨ ਵਿੱਚ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਜੀ ਇੱਕ ਮਹਾਨ ਵਿਦਵਾਨ, ਨਿਆਂਕਾਰ, ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੇਤਾ ਸਨ। ਉਨ੍ਹਾਂ ਕਿਹਾ ਕਿ ਹਾਲਾਂਕਿ ਡਾ. ਅੰਬੇਡਕਰ ਇੱਕ ਗਰੀਬ ਪਰਿਵਾਰ ਤੋਂ ਸਨ ਪਰ ਸਮਾਜ ਲਈ ਉਨ੍ਹਾਂ ਦੇ ਅਪਾਰ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵਵਿਆਪੀ ਨੇਤਾਵਾਂ ਦੀ ਲੜੀ ਵਿੱਚ ਲਿਆਂਦਾ ਹੈ।
ਸ੍ਰੀਮਤੀ ਮਲਿਕ ਨੇ ਕਿਹਾ ਕਿ ਡਾ. ਅੰਬੇਡਕਰ, ਸਮਾਜ ਦੇ ਗਰੀਬ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਬੇਮਿਸਾਲ ਦ੍ਰਿੜਤਾ ਅਤੇ ਸੰਘਰਸ਼ ਵਜੋਂ ਵਿਸ਼ਵ ਦੀ ਹਰ ਪੀੜ੍ਹੀ ਲਈ ਇੱਕ ਮਿਸਾਲ ਬਣੇ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ।
You may like
-
ਦਰਦਨਾਕ ਹਾਦਸੇ ‘ਚ MLA ਦੀ ਭੈਣ ਦੀ ਦਰਦਨਾਕ ਮੌਤ
-
ਅਹਿਮ ਖ਼ਬਰ: ਪੰਜਾਬ ਦੀਆਂ ਜ਼ਿਮਨੀ ਚੋਣਾਂ ਜਿੱਤਣ ਵਾਲੇ ਵਿਧਾਇਕਾਂ ਨੇ ਚੁੱਕੀ ਸਹੁੰ
-
ਸਾਬਕਾ ਵਿਧਾਇਕ ਦੇ ਘਰ ED ਦਾ ਛਾਪਾ, ਸਰਚ ਆਪਰੇਸ਼ਨ ਜਾਰੀ
-
ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਪੰਜਾਬ ਦੇ ਇਨ੍ਹਾਂ ਵਿਧਾਇਕਾਂ ਨੂੰ ਕਰਨਾ ਪਵੇਗਾ ਜਲਦੀ ਹੀ ਇਹ ਕੰਮ ਜਲਦੀ ਹੀ, ਨਹੀਂ ਤਾਂ…
-
ਐਕਸ਼ਨ ਮੋਡ ‘ਚ CM ਮਾਨ, ਅੱਜ ਵਿਧਾਇਕਾਂ ਸਮੇਤ ਇਨ੍ਹਾਂ ਅਧਿਕਾਰੀਆਂ ਦੀ ਲਗੇਗੀ ਕਲਾਸ
-
CM ਭਗਵੰਤ ਮਾਨ ਨੇ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਨਾਲ ਕੀਤੀ ਮੀਟਿੰਗ, ਦਿੱਤੇ ਇਹ ਨਿਰਦੇਸ਼
