Connect with us

ਪੰਜਾਬੀ

ਡਾ. ਐਸ ਪੀ.ਸਿੰਘ ਨੂੰ ਪੰਜਾਬੀ ਸਾਹਿਤ ਅਕਾਡਮੀ ਦਾ ਸਰਬਉੱਚ ਸਨਮਾਨ ਫ਼ੈਲੋਸ਼ਿਪ ਮਿਲਣ ‘ਤੇ ਮੁਬਾਰਕਾਂ

Published

on

Dr. Congratulations to S. P. Singh on receiving the highest honor of the Punjabi Sahitya Akademi Fellowship

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਲੁਧਿਆਣਾ ਨੂੰ ਪੰਜਾਬੀ ਸਾਹਿਤ ਅਕਾਡਮੀ ਦਾ ਸਰਬਉੱਚ ਸਨਮਾਨ ਫ਼ੈਲੋਸ਼ਿਪ ਮਿਲਣ ਤੇ ਮੁਬਾਰਕਾਂ ਦਿੱਤੀਆਂ । ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪੰਜਾਬੀ ਸਾਹਿਤ ਅਕੈਡਮੀ ਵੱਲੋਂ ਇਹ ਸਨਮਾਨ ਸਾਹਿਤਕ ਖੇਤਰ ਦੀਆਂ ਨਾਮਵਰ ਸ਼ਖ਼ਸੀਅਤਾਂ ਨੂੰ ਦਿੱਤਾ ਜਾਂਦਾ ਹੈ।

ਡਾ. ਸ. ਪ. ਸਿੰਘ ਨੇ ਪੰਜਾਬੀ ਸਾਹਿਤ ਦੀ ਅਹਿਮ ਵੰਨਗੀ ਪਰਵਾਸੀ ਪੰਜਾਬੀ ਸਾਹਿਤ ਦੀ ਸਥਾਪਤੀ ਇਸ ਦੀ ਪਛਾਣ ਇਸਦੇ ਅਧਿਐਨ, ਅਧਿਆਪਨ ਵਿਸ਼ਲੇਸ਼ਣ ਅਤੇ ਮੁਲਾਂਕਣ ਲਈ ਬਹੁਤ ਹੀ ਮਹੱਤਵਪੂਰਨ ਅਤੇ ਟਕਸਾਲੀ ਕੰਮ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇੱਕ ਸਾਹਿਤਕਾਰ, ਆਲੋਚਕ, ਸੰਪਾਦਕ ਤੇ ਸਿੱਖਿਆ ਸ਼ਾਸਤਰੀ ਵਜੋਂ ਉਹ ਹੁਣ ਵੀ ਪੂਰੀ ਤਰ੍ਹਾਂ ਸਰਗਰਮ ਹਨ ।ਇਸ ਮੌਕੇ ਪ੍ਰੋ. ਸ਼ਰਨਜੀਤ ਕੌਰ, ਡਾ ਹਰਪ੍ਰੀਤ ਸਿੰਘ ਦੁਆ, ਡਾ. ਗੁਰਪ੍ਰੀਤ ਸਿੰਘ, ਡਾ. ਤੇਜਿੰਦਰ ਕੌਰ ਅਤੇ ਰਾਜਿੰਦਰ ਸਿੰਘ ਸੰਧੂ ਨੇ ਵੀ ਡਾ. ਸ. ਪ. ਸਿੰਘ ਨੂੰ ਵਧਾਈ ਦਿੱਤੀ।

Facebook Comments

Trending