ਪੰਜਾਬ ਨਿਊਜ਼

ਡਾ. ਸਰੂਪ ਸਿੰਘ ਅਲੱਗ ਦਾ ਇਲਾਜ ਕਰਵਾਉਣ ਲਈ ਮੁੱਖ ਮੰਤਰੀ ਨੂੰ ਕੀਤੀ ਅਪੀਲ,ਸੀਐਮਸੀ ‘ਚ ਹਨ ਦਾਖਲ

Published

on

ਲੁਧਿਆਣਾ : ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬੀ ਲੇਖਕ ਅਤੇ ਸਿੱਖ ਚਿੰਤਕ ਡਾ. ਸਰੂਪ ਸਿੰਘ ਅਲੱਗ ਦਾ ਇਲਾਜ ਸਰਕਾਰੀ ਤੌਰ ਤੇ ਕਰਾਉਣ ਦਾ ਪ੍ਰਬੰਧ ਕੀਤਾ ਜਾਵੇ। ਸੌ ਤੋਂ ਵੱਧ ਕਿਤਾਬਾਂ ਦੇ ਲੇਖਕ ਡਾ. ਅਲੱਗ ਗਿਆਰਾਂ ਜੂਨ 2022 ਤੋਂ ਲੁਧਿਆਣਾ ਦੇ ਸੀ.ਐੱਮ.ਸੀ. ਹਸਪਤਾਲ ਵਿੱਚ ਦਾਖਲ ਹਨ।

ਉਨ੍ਹਾਂ ਦੇ ਸਪੁੱਤਰ ਸੁਖਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਰੇਨ ਹੈਮਰਜ਼ ਹੋਇਆ ਸੀ, ਜਿਸ ਤੋਂ ਬਾਅਦ ਉਹ ਸੰਭਲ ਨਹੀਂ ਸਕੇ ਅਤੇ ਉਨ੍ਹਾਂ ਦੀ ਹਾਲਤ ਲਗਾਤਾਰ ਗੰਭੀਰ ਬਣੀ ਹੋਈ ਹੈ। ਡਾਕਟਰ ਅਲੱਗ ਵਲੋਂ ਲਿਖੀ ਗਈ ਕਿਤਾਬ ‘ਹਰਿਮੰਦਰ ਦਰਸ਼ਨ’ ਦੇ 218 ਅਡੀਸ਼ਨ ਛਪ ਚੁੱਕੇ ਹਨ ਅਤੇ ਇਹ ਕਿਤਾਬ ਕਈ ਭਾਸ਼ਾਵਾਂ ਵਿੱਚ ਅਨੁਵਾਦ ਵੀ ਹੋ ਚੁੱਕੀ ਹੈ।

ਡਾਕਟਰ ਜੌਹਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਕਿ ਡਾ. ਅਲੱਗ ਵਲੋਂ ਸਾਹਿਤ, ਭਾਸ਼ਾ ਅਤੇ ਸਿੱਖ ਧਰਮ ਨੂੰ ਦਿੱਤੀਆਂ ਗਈਆਂ ਸੇਵਾਵਾਂ ਵਡਮੁੱਲੀਆਂ ਹਨ ਅਤੇ ਪੰਜਾਬ ਦੇ ਬੌਧਿਕ ਸਰਮਾਏ ਨੂੰ ਸੰਭਾਲਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਇਸ ਬੇਨਤੀ ਨੂੰ ਪ੍ਰਵਾਨ ਕਰਨਗੇ ਅਤੇ ਡਾ. ਅਲੱਗ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਦੇ ਇਲਾਜ ਦਾ ਸਰਕਾਰੀ ਪ੍ਰਬੰਧ ਕਰਵਾਉਣਗੇ।

Facebook Comments

Trending

Copyright © 2020 Ludhiana Live Media - All Rights Reserved.