ਕਣਕ ਦੇ ਜਵਾਰੇ ਨੂੰ ਅੰਗ੍ਰੇਜ਼ੀ ‘ਚ ‘Wheatgrass’ ਕਿਹਾ ਜਾਂਦਾ ਹੈ। ਇਸ ‘ਚ ਵਿਟਾਮਿਨ ਸੀ, ਈ, ਪ੍ਰੋਟੀਨ, ਮਿਨਰਲ, ਮੈਗਨੀਸ਼ੀਅਮ, ਫਾਈਬਰ ਅਤੇ ਐਂਟੀ-ਆਕਸੀਡੈਂਟ ਅਤੇ ਚਿਕਿਤਸਕ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਤੋਂ ਤਿਆਰ ਜੂਸ ਦਾ ਸੇਵਨ ਕਰਨ ਨਾਲ ਸ਼ੂਗਰ ਕੰਟਰੋਲ ਰਹਿਣ ਦੇ ਨਾਲ ਕੈਂਸਰ ਵਰਗੀ ਗੰਭੀਰ ਬਿਮਾਰੀ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਰਹਿੰਦਾ ਹੈ। ਦਿਲ ਤੰਦਰੁਸਤ ਰਹਿਣ ਦੇ ਨਾਲ ਭਾਰ ਕੰਟਰੋਲ ‘ਚ ਰਹਿਣ ‘ਚ ਸਹਾਇਤਾ ਮਿਲਦੀ ਹੈ। ਅਜਿਹੇ ‘ਚ ਇਸ ਨੂੰ ਖੁਰਾਕ ‘ਚ ਸ਼ਾਮਲ ਕਰਨਾ ਸਭ ਤੋਂ ਵਧੀਆ ਆਪਸ਼ਨ ਹੈ।
Wheatgrass ਦੇ ਫ਼ਾਇਦੇ :
Wheatgrass ‘ਚ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਐਂਟੀ-ਕੈਂਸਰ ਅਤੇ ਚਿਕਿਤਸਕ ਗੁਣ ਹੁੰਦੇ ਹਨ। ਇਹ ਸਰੀਰ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਗੰਦਗੀ ਨੂੰ ਦੂਰ ਕਰਨ ‘ਚ ਸਹਾਇਤਾ ਕਰਦਾ ਹੈ। ਅਜਿਹੇ ‘ਚ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਹੁੰਦਾ ਹੈ। ਇਸ ‘ਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਹੋਣ ਦੇ ਕਾਰਨ ਕੋਲੈਸਟ੍ਰੋਲ ਲੈਵਲ ਘੱਟ ਜਾਂਦਾ ਹੈ। ਅਜਿਹੇ ‘ਚ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿਣ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਨਾਲ ਹੀ ਹਾਰਟ ਅਟੈਕ ਅਤੇ ਦਿਲ ਦੀ ਬਿਮਾਰੀ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਦਾ ਸੇਵਨ ਨਾਲ ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਖੁਰਾਕ ‘ਚ ਸ਼ਾਮਲ ਕਰਨਾ ਚਾਹੀਦਾ ਹੈ।
ਆਂਦਰਾਂ ‘ਚ ਸੋਜ਼ ਦੀ ਸ਼ਿਕਾਇਤ ਹੋਣ ‘ਤੇ Wheatgrass ਦੇ ਜੂਸ ਦਾ ਸੇਵਨ ਲਾਭਕਾਰੀ ਸਿੱਧ ਹੁੰਦਾ ਹੈ। ਇਸ ਦੇ ਸੇਵਨ ਨਾਲ ਖੂਨ ਦੀ ਕਮੀ ਪੂਰੀ ਕਰਨ ‘ਚ ਮਦਦ ਮਿਲਦੀ ਹੈ। ਅਜਿਹੇ ਮਾਮਲਿਆਂ ‘ਚ ਅਨੀਮੀਆ ਵਾਲੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਡਾਇਟ ‘ਚ ਸ਼ਾਮਲ ਕਰਨਾ ਚਾਹੀਦਾ ਹੈ।
Wheatgrass ‘ਚ ਫਾਈਬਰ ਜ਼ਿਆਦਾ ਅਤੇ ਕੈਲੋਰੀ ਘੱਟ ਹੁੰਦੀ ਹੈ। ਅਜਿਹੇ ‘ਚ ਰੋਜ਼ਾਨਾ 1 ਗਲਾਸ ਜੂਸ ਪੀਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਜਿਹੇ ‘ਚ ਸਰੀਰ ‘ਤੇ ਜਮ੍ਹਾਂ ਐਕਸਟ੍ਰਾ ਫੈਟ ਘੱਟ ਹੋ ਕੇ ਬੋਡੀ ਸ਼ੇਪ ‘ਚ ਆਉਂਦੀ ਹੈ। ਇਸ ਦੇ ਸੇਵਨ ਨਾਲ ਪਾਚਨ ਸਮੱਸਿਆਵਾਂ ਦੂਰ ਰਹਿੰਦੀਆਂ ਹਨ। ਅਜਿਹੇ ‘ਚ ਪੇਟ ਦਰਦ, ਐਸਿਡਿਟੀ, ਕਬਜ਼, ਬਦਹਜ਼ਮੀ ਆਦਿ ਤੋਂ ਰਾਹਤ ਮਿਲਦੀ ਹੈ। ਪਾਚਨ ਤੰਤਰ ਤੰਦਰੁਸਤ ਹੋਣ ਨਾਲ ਸਰੀਰਕ ਵਿਕਾਸ ਵਧੀਆ ਤਰੀਕੇ ਨਾਲ ਹੁੰਦਾ ਹੈ।
ਜ਼ਿਆਦਾ ਮਾਤਰਾ ‘ਚ Wheatgrass ਜੂਸ ਪੀਣ ਦੇ ਨੁਕਸਾਨ : ਜਿਵੇਂ ਕਿ ਹਰ ਕੋਈ ਜਾਣਦਾ ਹੈ ਕਿ ਕਿਸੇ ਵੀ ਚੀਜ਼ ਦਾ ਜ਼ਿਆਦਾ ਸੇਵਨ ਨੁਕਸਾਨ ਪਹੁੰਚਾਉਣ ਦਾ ਕੰਮ ਕਰਦਾ ਹੈ। ਅਜਿਹੇ ‘ਚ ਪੌਸ਼ਟਿਕ ਅਤੇ ਚਿਕਿਤਸਕ ਗੁਣਾਂ ਨਾਲ ਭਰਪੂਰ ਹੋਣ ਦੇ ਬਾਵਜੂਦ Wheatgrass ਦਾ ਜੂਸ ਪੀਣ ਨਾਲ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਦੇ ਜ਼ਿਆਦਾ ਸੇਵਨ ਨਾਲ ਸਿਰਦਰਦ, ਬੇਚੈਨੀ, ਬਦਹਜ਼ਮੀ ਹੋ ਸਕਦੀ ਹੈ। ਪੇਟ ਪਰੇਸ਼ਾਨ ਹੋਣ ਨਾਲ ਡਾਇਰੀਆ ਹੋ ਸਕਦਾ ਹੈ। ਕਣਕ ਤੋਂ ਕਿਸੀ ਤਰ੍ਹਾਂ ਦੀ ਐਲਰਜ਼ੀ ਹੋਣ ‘ਤੇ ਇਸ ਦਾ ਜੂਸ ਪੀਣ ਤੋਂ ਪਰਹੇਜ਼ ਕਰੋ।