ਅਪਰਾਧ

ਡਰੱਗ ਰਿਪੋਰਟ ਲੀਕ, ਮੁੱਖ ਮੰਤਰੀ ਚੰਨੀ ਨੇ ਜਾਂਚ ਤੇ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ

Published

on

ਚੰਡੀਗੜ੍ਹ : ਨਸ਼ਿਆਂ ਦੇ ਮਾਮਲਿਆਂ ਦੀ ਮੁੜ ਜਾਂਚ ਸਬੰਧੀ ਬਿਊਰੋ ਆਫ਼ ਇਨਵੈਸਟੀਗੇਸ਼ਨ ਦੀ ਰਿਪੋਰਟ ਲੀਕ ਹੋਣ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ ਤੇ ਮਾਮਲਾ ਦਰਜ ਕਰਨ ਲਈ ਵੀ ਕਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਿਪੋਰਟ ਦਾ ਸਿਰਫ਼ ਇਕ ਹਿੱਸਾ ਹੀ ਲੀਕ ਹੋਇਆ ਹੈ ਜੋ ਬਹੁਤ ਛੋਟਾ ਹੈ।

ਮੁੱਖ ਮੰਤਰੀ ਚੰਨੀ ਨੇ ਦੋਸ਼ ਲਾਇਆ ਕਿ ਨਸ਼ੇ ਦੇ ਮਾਮਲੇ ਵਿਚ ਫਸੀਆਂ ਵੱਡੀਆਂ ਮੱਛੀਆਂ ਅਜਿਹੀਆਂ ਗੱਲਾਂ ਕਰ ਰਹੀਆਂ ਹਨ। ਉਹ ਜਾਣਦੇ ਹਨ ਕਿ ਸਰਕਾਰ ਨੇ ਉਨ੍ਹਾਂ ਦੇ ਖਿਲਾਫ ਨਕੇਲ ਕੱਸ ਦਿੱਤਾ ਹੈ . ਉਹ ਹੀ ਅਫਸਰਾਂ ਨੂੰ ਭੱਜਣ ਦੀਆਂ ਧਮਕੀਆਂ ਦੇ ਰਹੇ ਹਨ ਪਰ ਪੰਜਾਬ ਪੁਲਿਸ ਨੇ ਬਹੁਤ ਵਧੀਆ ਕੰਮ ਕੀਤਾ ਹੈ ਤੇ ਇਸ ਮਸਲੇ ਨੂੰ ਵੀ ਹੱਲ ਕਰੇਗੀ।

ਨਸ਼ਿਆਂ ਦੇ ਮਾਮਲਿਆਂ ਨੂੰ ਲੈ ਕੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਮੁਖੀ ਐੱਸਕੇ ਅਸਥਾਨਾ ਦੀ 40 ਪੰਨਿਆਂ ਦੀ ਅਦਾਲਤਾਂ ਤੇ ਈਡੀ ਕੋਲ ਨਸ਼ਿਆਂ ਦੇ ਕੇਸਾਂ ਆਦਿ ਦੇ ਲੰਬਿਤ ਪਏ ਕੇਸਾਂ ਦਾ ਨਿਰੀਖਣ ਕਰਨ ਤੋਂ ਬਾਅਦ ਰਿਪੋਰਟ ਤਿਆਰ ਕੀਤੀ ਜਿਸ ਵਿਚ ਉਸ ਨੇ ਅਗਲੇਰੀ ਜਾਂਚ ਲਈ ਅੱਠ ਸਵਾਲ ਖੜ੍ਹੇ ਕੀਤੇ। ਉਨ੍ਹਾਂ ਬਿਕਰਮ ਮਜੀਠੀਆ ਵਿਰੁੱਧ ਜਾਂਚ, ਐਸਟੀਐਫ ਤੇ ਇਸ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕੀਤੇ।

ਇਸ ਰਿਪੋਰਟ ਦੇ ਲੀਕ ਹੋਣ ਤੋਂ ਬਾਅਦ ਸਰਕਾਰ ਦੀ ਭਾਰੀ ਆਲੋਚਨਾ ਹੋਈ ਸੀ। ਇਸ ਨੁਕਸਾਨ ਦੀ ਭਰਪਾਈ ਲਈ ਮੁੱਖ ਮੰਤਰੀ ਨੇ ਜਾਂਚ ਦੇ ਹੁਕਮ ਦਿੱਤੇ ਹਨ। ਦਿਲਚਸਪ ਗੱਲ ਇਹ ਹੈ ਕਿ ਇਹ ਦੂਜੀ ਵਾਰ ਹੈ ਜਦੋਂ ਇਕ ਸਾਲ ਦੌਰਾਨ ਸਰਕਾਰ ਕਿਸੇ ਹੋਰ ਵੱਡੇ ਮਾਮਲੇ ਵਿਚ ਫਸ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.