ਅਪਰਾਧ

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੂੰ ਕੀਤਾ ਗਿ੍ਫ਼ਤਾਰ, ਭੁੱਕੀ ਤੇ ਨਗਦੀ ਬਰਾਮਦ

Published

on

ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਭੁੱਕੀ ਤੇ ਹੋਰ ਸਾਮਾਨ ਬਰਾਮਦ ਕੀਤਾ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਗੁਰਮੁਖ ਸਿੰਘ ਪੁੱਤਰ ਸੰਤ ਰਾਮ ਵਾਸੀ ਪਿੰਡ ਧਰੋੜ ਵਜੋਂ ਕੀਤੀ

ਗਈ ਹੈ।

ਪੁਲਿਸ ਨੇ ਬੀਤੀ ਰਾਤ ਪਿੰਡ ਧਰੋਡ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਉਕਤ ਕਥਿਤ ਦੋਸ਼ੀ ਉੱਥੋਂ ਜਾ ਰਿਹਾ ਸੀ, ਜਦੋਂ ਸ਼ੱਕ ਦੇ ਆਧਾਰ ‘ਤੇ ਪੁਲਿਸ ਪਾਰਟੀ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਉੱਥੋਂ ਭੱਜ ਪਿਆ। ਪੁਲਿਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਦੇ ਕਬਜ਼ੇ ‘ਚੋਂ 5 ਕਿਲੋ ਭੁੱਕੀ 20 ਹਜ਼ਾਰ ਦੀ ਨਕਦੀ ਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਗਿਆ। ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

Facebook Comments

Trending

Copyright © 2020 Ludhiana Live Media - All Rights Reserved.