Connect with us

ਅਪਰਾਧ

ਹਰਿਆਣਾ ਤੋਂ ਆਇਆ ਨ/ਸ਼ਾ ਤਸ/ਕਰ 1 ਕਿਲੋ ਅ.ਫੀ.ਮ ਸਮੇਤ ਗ੍ਰਿਫ਼/ਤਾਰ

Published

on

Drug smuggler from Haryana arrested with 1 kg of opium

ਲੁਧਿਆਣਾ: ਥਾਣਾ ਪੀਏਯੂ ਦੀ ਪੁਲਿਸ ਨੇ 1 ਕਿਲੋ ਅਫੀਮ ਸਮੇਤ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਬਰਵਾਨੀ ਈਸਾਪੁਰ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਮਨਦੀਪ ਸਿੰਘ(26) ਵਜੋਂ ਹੋਈ ਹੈl ਪੁਲਿਸ ਨੇ ਮੁਲਜ਼ਮ ਦੇ ਖਿਲਾਫ਼ ਐਨ ਡੀ ਪੀ ਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਥਾਣਾ ਪੀਏਯੂ ਦੇ ਇੰਚਾਰਜ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਮੁਲਜ਼ਮ ਬਾਹਰਲੇ ਸੂਬੇ ਤੋਂ ਅਫੀਮ ਲਿਆ ਕੇ ਲੁਧਿਆਣਾ ਵਿੱਚ ਸਪਲਾਈ ਦੇਣ ਲਈ ਆ ਰਿਹਾ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਮੁਲਜ਼ਮ 1 ਕਿਲੋ ਅਫੀਮ ਸਮੇਤ ਹਿਰਾਸਤ ਵਿਚ ਲਿਆ। ਮੁੱਢਲੀ ਪੁੱਛਗਿੱਛ ਦੇ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਹਰਿਆਣਾ ਵਿੱਚ ਸਕਿਉਰਟੀ ਗਾਰਡ ਦੀ ਨੌਕਰੀ ਕਰਦਾ ਹੈ।

Facebook Comments

Trending