ਅਪਰਾਧ

ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਸਮੱਗਲਰ ਗ੍ਰਿਫ਼ਤਾਰ, ਮੁੱਖ ਸਮੱਗਲਰ ਫ਼ਰਾਰ

Published

on

ਲੁਧਿਆਣਾ : ਐੱਸ. ਟੀ. ਐੱਫ. ਦੀ ਲੁਧਿਆਣਾ ਯੂਨਿਟ ਨੇ ਨਸ਼ਾ ਸਮੱਗਲਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਕ ਨਸ਼ਾ ਸਮੱਗਲਰ ਨੂੰ 5 ਕਰੋੜ 60 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਡੀ. ਐੱਸ. ਡੀ. ਦਵਿੰਦਰ ਕੁਮਾਰ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਟੀਮ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਇਕ ਨਸ਼ਾ ਸਮੱਗਲਰ ਆਪਣੇ ਸਾਥੀ ਸਮੇਤ ਹੈਰੋਇਨ ਦੀ ਵੱਡੀ ਖੇਪ ਲੈ ਕੇ ਵਰਧਮਾਨ ਚੌਕ ਵੱਲ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਲਈ ਭੇਜ ਰਿਹਾ ਹੈ, ਜਿਸ ’ਤੇ ਐੱਸ. ਟੀ. ਐੱਫ. ਨੇ ਤੁਰੰਤ ਕਾਰਵਾਈ ਕਰਦਿਆਂ ਸਪੈਸ਼ਲ ਨਾਕਾਬੰਦੀ ਕਰ ਦਿੱਤੀ।

ਉਸੇ ਸਮੇਂ ਸਾਹਮਣਿਓਂ ਇਕ ਐਕਟਿਵਾ ’ਤੇ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਦੋਂ ਪੁਲਸ ਟੀਮ ਨੇ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਚੈਕਿੰਗ ਲਈ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਐਕਟਿਵਾ ਦੀ ਡਿੱਕੀ ’ਚੋਂ 1 ਕਿਲੋ 120 ਗ੍ਰਾਮ ਹੈਰੋਇਨ, 2 ਇਲੈਕਟ੍ਰਾਨਿਕ ਕੰਡੇ ਅਤੇ 70 ਖਾਲੀ ਲਿਫਾਫ਼ੇ ਬਰਾਮਦ ਕੀਤੇ। ਪੁਲਸ ਨੇ ਤੁਰੰਤ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ।

ਮੁਲਜ਼ਮ ਦੀ ਪਛਾਣ ਆਕਾਸ਼ ਕੁਮਾਰ (21) ਪੁੱਤਰ ਪੱਪੂ ਕੁਮਾਰ ਵਾਸੀ ਘੋੜਾ ਕਾਲੋਨੀ, ਮੋਤੀ ਨਗਰ ਵਜੋਂ ਹੋਈ, ਜਦੋਂਕਿ ਉਸ ਨੂੰ ਹੈਰੋਇਨ ਸਪਲਾਈ ਦੇਣ ਵਾਲੇ ਦੀ ਪਛਾਣ ਮਨਜੀਤ ਸਿੰਘ ਮਨੂੰ ਪੁੱਤਰ ਕਾਲਾ ਕੁਮਾਰ ਵਾਸੀ ਪ੍ਰੀਤ ਨਗਰ, ਤਾਜਪੁਰ ਰੋਡ ਵਜੋਂ ਕੀਤੀ ਗਈ, ਜੋ ਅਜੇ ਤੱਕ ਫਰਾਰ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ 5 ਕਰੋੜ 60 ਲੱਖ ਦੀ ਕੀਮਤ ਦੱਸੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.