ਪੰਜਾਬੀ

ਡੀ.ਟੀ.ਐੱਫ਼. ਨੇ ਮੁੱਖ ਮੰਤਰੀ ਦੇ ਨਾਂ ਡੀਸੀ ਨੂੰ ਦਿੱਤਾ ਮੰਗ ਪੱਤਰ

Published

on

ਲੁਧਿਆਣਾ : ਡੈਮੋਕਰੈਟਿਕ ਟੀਚਰਜ਼ ਫ਼ਰੰਟ ਲੁਧਿਆਣਾ ਵੱਲੋਂ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਅਧਿਆਪਕ ਮਸਲਿਆਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ। ਇਸ ਮੌਕੇ ਡੀਟੀਐਫ ਲੁਧਿਆਣਾ ਦੇ ਜਿਲਾ ਸਕੱਤਰ ਦਲਜੀਤ ਸਮਰਾਲਾ, ਡੀਟੀਐਫ ਦੇ ਜਿਲਾ ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਖੰਨਾ ਜ਼ਿਲ੍ਹਾ ਪ੍ਰੈੱਸ ਸਕੱਤਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗ ਪੱਤਰ ਵਿੱਚ ਸਰਕਾਰ ਤੋ ਮੰਗ ਕੀਤੀ ਗਈ ਹੈ ਕਿ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ।

ਇਸ ਤੋਂ ਇਲਾਵਾ ਪੇਂਡੂ ਭੱਤੇ, ਬਾਰਡਰ ਭੱਤੇ, ਸਾਇੰਸ ਪ੍ਰੈਕਟੀਕਲ ਭੱਤੇ ਸਮੇਤ ਬੰਦ ਕੀਤੇ 37 ਕਿਸਮ ਦੇ ਭੱਤੇ ਬਹਾਲ ਕੀਤੇ ਜਾਣ, ਏ.ਸੀ.ਪੀ. ਸਕੀਮ 3-7-11-15 ਲਾਗੂ ਕੀਤੀ ਜਾਵੇ, ਤਨਖਾਹ ਕਮਿਸ਼ਨ ਅਧੀਨ ਸਾਰੇ ਕਾਡਰਾਂ ਨੂੰ 2.72 ਦਾ ਗੁਣਾਂਕ ਦਿੱਤਾ ਜਾਵੇ, 180 ਈ.ਟੀ.ਟੀ. ਅਧਿਆਪਕਾਂ ਤੇ ਜਬਰੀ 7ਵਾਂ ਕੇਂਦਰੀ ਪੇਅ ਕਮਿਸ਼ਨ ਲਾਗੂ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ, ਸਿੱਧੀ ਭਰਤੀ ਰਾਹੀਂ ਐੱਚ.ਟੀ., ਸੀ.ਐੱਚ.ਟੀ., ਮੁੱਖ ਅਧਿਆਪਕ ਤੇ ਪ੍ਰਿੰਸੀਪਲਜ਼ ਦਾ ਪਰਖ ਕਾਲ ਇੱਕ ਸਾਲ ਕੀਤਾ ਜਾਵੇ, 15-01-2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ ਆਦਿ ਮੰਗਾਂ ਸ਼ਾਮਿਲ ਹਨ।

ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਅਤੇ ਬਲਾਕ ਖੰਨਾ ਦੇ ਪ੍ਰਧਾਨ ਗੁਰਬਚਨ ਸਿੰਘ ਨੇ ਦੱਸਿਆ ਕਿ ਉਕਤ ਸਮੁੱਚੀਆਂ ਮੰਗਾਂ ਦੇ ਸਿਲਸਿਲੇ ਵਿੱਚ ਅਗਲੇ ਸੰਘਰਸ਼ਾਂ ਦੇ ਪ੍ਰੋਗਰਾਮ ਉਲੀਕਣ ਲਈ ਅਤੇ ਜ਼ਿਲ੍ਹਾ ਲੁਧਿਆਣਾ ਦੀ ਨਵੀਂ ਲੀਡਰਸ਼ਿਪ ਦੀ ਚੋਣ ਲਈ ਮਿਤੀ 29 ਜਨਵਰੀ ਨੂੰ ਪੈਂਨਸ਼ਨਰ ਭਵਨ ਲੁਧਿਆਣਾ ਵਿਖੇ ਜੱਥੇਬੰਦੀ ਦਾ ਡੈਲੀਗੇਟ ਇਜਲਾਸ ਹੋਵੇਗਾ। ਇਸੇ ਕੜੀ ਵਿੱਚ ਮਿਤੀ 28 ਜਨਵਰੀ ਨੂੰ ਖੰਨਾ ਬਲਾਕ 1 ਦੀ ਨਵੀਂ ਲੀਡਰਸ਼ਿਪ ਦੀ ਚੋਣ ਖੰਨਾ ਵਿਖੇ ਇਕ ਵੱਖਰੇ ਡੈਲੀਗੇਟ ਇਜਲਾਸ ਵਿੱਚ ਕੀਤੀ ਜਾਵੇਗੀ।

Facebook Comments

Trending

Copyright © 2020 Ludhiana Live Media - All Rights Reserved.