Connect with us

ਪੰਜਾਬ ਨਿਊਜ਼

ਭਾਰੀ ਮੀਂਹ ਕਾਰਨ ਭਲਕੇ ਸਕੂਲਾਂ ਵਿਚ ਛੁੱਟੀ ਦਾ ਐਲਾਨ

Published

on

Due to heavy rain, school holidays are announced tomorrow

ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਹਾਲਾਂਕਿ ਇਹ ਹੁਕਮ ਫਿਲਹਾਲ ਸਿਰਫ ਰੋਪੜ ਜ਼ਿਲ੍ਹੇ ਲਈ ਹੀ ਜਾਰੀ ਹੋਏ ਹਨ। ਦੱਸਣਯੋਗ ਹੈ ਕਿ ਸ੍ਰੀ ਅਨੰਦਪੁਰ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿਚ ਵੀ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉਥੇ ਹੀ ਰੋਪੜ ਵਿਚ ਵੀ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ।

ਇਸੇ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਹਾਲਾਤ ਦਾ ਜ਼ਿਕਰ ਕੀਤਾ ਹੈ। ਬੈਂਸ ਨੇ ਟਵਿੱਟਰ ‘ਤੇ ਲਿਖਿਆ ਕਿ ਭਾਰੀ ਬਾਰਿਸ਼ ਨਾ ਰੁਕਣ ਕਰਕੇ ਮੇਰੇ ਅਨੰਦਪੁਰ ਸਾਹਿਬ ਹਲਕੇ ਵਿਚ ਹਾਲਾਤ ਵਿਗੜ ਰਹੇ ਹਨ। ਖੱਡਾਂ ਓਵਰਫਲੋ ਹਨ ਅਤੇ ਕਈ ਪਿੰਡਾਂ ਦੇ ਟੋਬੇ ਵੀ ਓਵਰਫਲੋ ਹੋ ਗਏ ਹਨ। ਨਹਿਰਾਂ ਨੂੰ ਸੁਰੱਖਿਅਤ ਰੱਖਣ ਲਈ ਬੀ. ਬੀ. ਐੱਮ. ਬੀ. ਦੀਆਂ ਟੀਮਾਂ ਲੱਗੀਆਂ ਹੋਈਆਂ ਹਨ।

Facebook Comments

Trending