Connect with us

ਪੰਜਾਬੀ

ਬਜਟ ਸੈਸ਼ਨ ਦੌਰਾਨ ਹਲਕਾ ਪੂਰਬੀ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਅਪੀਲ

Published

on

During the budget session, the appeal to upgrade the hospitals of East Constituency

ਲੁਧਿਆਣਾ : ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕਾ ਪੂਰਬੀ ਅੰਦਰ ਹੋ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਹਲਕੇ ਅੰਦਰ ਖੁੱਲੇ ਮੁਹੱਲਾ ਕਲੀਨਿਕਾਂ ਨਾਲ ਹਲਕਾ ਪੂਰਬੀ ਦੇ ਵਾਸੀਆਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ । ਵਿਧਾਇਕ ਗਰੇਵਾਲ ਨੇ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਹਲਕੇ ਅੰਦਰ ਸੁਭਾਸ਼ ਨਗਰ ਅਤੇ ਸੈਕਟਰ 32 ਵਿਖੇ ਦੋ ਮਿੰਨੀ ਹਸਪਤਾਲ ਹਨ ਜੇ ਇਹਨਾਂ ਹਸਪਤਾਲਾਂ ਨੂੰ 30-30 ਬੈਡ ਵਾਲੇ ਹਸਪਤਾਲਾਂ ਵਿੱਚ ਅਪਗ੍ਰੇਡ ਕਰ ਦਿੱਤਾ ਜਾਵੇ ਤਾਂ ਹਲਕਾ ਪੂਰਬੀ ਦੇ ਰਹਿਣ ਵਾਲੇ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਮਿਲੇਗਾ ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਹਲਕਾ ਪੂਰਬੀ ਦੇ ਵਸਨੀਕਾਂ ਦੀ ਮੰਗ ਅਨੁਸਾਰ ਅੱਜ ਉਨ੍ਹਾਂ ਵੱਲੋਂ ਸੈਸ਼ਨ ਦੌਰਾਨ ਹਲਕਾ ਪੂਰਬੀ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਅਪੀਲ ਕੀਤੀ ਗਈ ਹੈ ਜਿਸ ਤੇ ਜਲਦ ਹੀ ਚੰਗੇ ਰਿਜਲਟ ਦੇਖਣ ਨੂੰ ਮਿਲਣਗੇ । ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦੇ ਹਸਪਤਾਲਾਂ ਵਿਚ ਡਾਕਟਰਾਂ ਦੀ ਟੀਮ ਦੇ ਨਾਲ-ਨਾਲ ਹਰ ਤਰ੍ਹਾਂ ਦੀ ਮਸ਼ੀਨਰੀ ਵੀ ਉਪਲਬਧ ਕਰਵਾਈ ਜਾਵੇਗੀ।

Facebook Comments

Trending