ਪੰਜਾਬ ਨਿਊਜ਼
ਪੰਜਾਬ ‘ਚ ਉਪ ਚੋਣ ਦੌਰਾਨ ਨਗਰ ਨਿਗਮ ਦੇ 2 ਕਰਮਚਾਰੀ ਮੁਅੱਤਲ, ਕੀਤੀ ਇਹ ਵੱਡੀ ਗਲਤੀ
Published
5 months agoon
By
Lovepreet
ਬਟਾਲਾ/ਗੁਰਦਾਸਪੁਰ : ਨਗਰ ਨਿਗਮ ਬਟਾਲਾ ਦੇ ਵਾਰਡ ਨੰਬਰ 24 ਦੀ ਉਪ ਚੋਣ ਦੌਰਾਨ ਗਲਤ ਐਨ.ਓ.ਸੀ ਜਾਰੀ ਕਰਨ ਕਾਰਨ ਨਗਰ ਨਿਗਮ ਬਟਾਲਾ ਦੇ ਇੱਕ ਮੁਲਾਜ਼ਮ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ ਅਤੇ ਦੋ ਹੋਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਸਬੰਧੀ ਅੱਜ ਕਮਿਸ਼ਨਰ ਨਗਰ ਨਿਗਮ ਬਟਾਲਾ ਵੱਲੋਂ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਜਾਣਕਾਰੀ ਅਨੁਸਾਰ ਨਗਰ ਨਿਗਮ ਬਟਾਲਾ ਦੀ ਪ੍ਰਾਪਰਟੀ ਟੈਕਸ ਇੰਸਪੈਕਟਰ ਨੀਲਮ ਅਤੇ ਹੈੱਡ ਡਰਾਫਟਸਮੈਨ ਅਜੈਬ ਸਿੰਘ ਨੇ ਚੋਣ ਲੜ ਰਹੇ ਉਮੀਦਵਾਰਾਂ ਬਲਵਿੰਦਰ ਸਿੰਘ ਪੁੱਤਰ ਫੌਜਾ ਸਿੰਘ ਅਤੇ ਜਤਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਆਲੋਵਾਲ ਨੂੰ ਗਲਤ ਤਰੀਕੇ ਨਾਲ ਐਨ.ਓ.ਸੀ. ਜਾਰੀ ਕੀਤਾ।ਜਦੋਂ ਇਸ ਸਬੰਧੀ ਦੋਸ਼ਾਂ ਦੀ ਜਾਂਚ ਕੀਤੀ ਗਈ ਤਾਂ ਉਹ ਸੱਚ ਪਾਏ ਗਏ। ਚੋਣਾਂ ਵਰਗੇ ਅਹਿਮ ਕੰਮ ਵਿੱਚ ਅਜਿਹੀ ਗੰਭੀਰ ਅਣਗਹਿਲੀ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਇਨ੍ਹਾਂ ਦੋਵਾਂ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਹੈ।
ਇਸ ਤੋਂ ਇਲਾਵਾ ਨਗਰ ਨਿਗਮ ਬਟਾਲਾ ਦੇ ਇੱਕ ਹੋਰ ਮੁਲਾਜ਼ਮ ਰਵਿੰਦਰ ਸਿੰਘ ਜੋ ਕਿ ਆਊਟਸੋਰਸਿੰਗ ਆਧਾਰ ‘ਤੇ ਕੰਮ ਕਰ ਰਿਹਾ ਸੀ, ਨੇ ਵੀ ਜ਼ਿਮਨੀ ਚੋਣ ਲੜ ਰਹੇ ਉਮੀਦਵਾਰਾਂ ਬਲਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਨੂੰ ਗਲਤ ਤਰੀਕੇ ਨਾਲ ਜਾਅਲੀ ਐਨਓਸੀ ਜਾਰੀ ਕਰ ਦਿੱਤੀ।ਇਸ ਗੰਭੀਰ ਕੁਤਾਹੀ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਇਸ ਕਰਮਚਾਰੀ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਸਮਾਪਤ ਕਰ ਦਿੱਤੀਆਂ ਹਨ।
You may like
-
ਲੁਧਿਆਣਾ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਦਾ ਐਲਾਨ, ਇਸ ਦਿੱਗਜ ਨੇਤਾ ਨੂੰ ਉਤਾਰਿਆ ਮੈਦਾਨ ‘ਚ
-
ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ‘ਚ ਭਾਜਪਾ ਦਾ ਵੱਡਾ ਐਲਾਨ…
-
ਲੁਧਿਆਣਾ ਨਗਰ ਨਿਗਮ ‘ਚ ਭਾਰੀ ਹੰਗਾਮੇ ਦਰਮਿਆਨ ਬਜਟ ਪਾਸ, ਕਾਂਗਰਸੀਆਂ ਨੇ ਮੇਅਰ ਦਾ ਰੋਕਿਆ ਰਸਤਾ
-
ਸਰਕਾਰੀ ਜ਼ਮੀਨਾਂ ‘ਤੇ ਕਬਜ਼ਾ ਕਰਨ ਵਾਲਿਆਂ ਖਿਲਾਫ ਨਗਰ ਨਿਗਮ ਦੀ ਵੱਡੀ ਕਾਰਵਾਈ
-
ਨਗਰ ਨਿਗਮ ਨੇ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਤਿੰਨ ਨਾਜਾਇਜ਼ ਦੁਕਾਨਾਂ ਨੂੰ ਕੀਤਾ ਸੀਲ
-
ਵੱਡੀ ਕਾਰਵਾਈ: 6 ਕਾਂਗਰਸੀ ਕੌਂਸਲਰਾਂ ਨੂੰ ਸਜ਼ਾ, 5 ਸਾਲ ਲਈ ਮੁਅੱਤਲ…