ਅਪਰਾਧ
ਈ-ਰਿਕਸ਼ਾ ਚਲਾਉਣ ਵਾਲਾ ਪੌਣੇ 2 ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ
Published
2 years agoon
ਲੁਧਿਆਣਾ : STF ਦੀ ਲੁਧਿਆਣਾ ਟੀਮ ਨੇ ਇਕ ਨਸ਼ਾ ਸਮੱਗਲਰ ਨੂੰ ਪੌਣੇ 2 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। STF.ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਪ੍ਰੈੱਸ ਨੂੰ ਦੱਸਿਆ ਕਿ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਇਕ ਵਿਅਕਤੀ ਅੰਮ੍ਰਿਤਸਰ ਤੋਂ ਹੈਰੋਇਨ ਦੀ ਖੇਪ ਲੈ ਕੇ ਸ਼ਿਮਲਾਪੁਰੀ ਇਲਾਕੇ ’ਚ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ, ਜਿਸ ’ਤੇ STF ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਅਰੋੜਾ ਪੈਲੇਸ ਕੋਲ ਪੈਦਲ ਜਾ ਰਹੇ ਵਿਕਅਤੀ ਨੂੰ ਸ਼ੱਕ ਦੇ ਆਧਾਰ ’ਤੇ ਚੈਕਿੰਗ ਲਈ ਰੋਕਿਆ।
ਜਦੋਂ ਪੁਲਸ ਨੇ ਉਕਤ ਵਿਅਕਤੀ ਦੇ ਬੈਗ ਦੀ ਤਲਾਸ਼ੀ ਲਈ ਤਾਂ ਬੈਗ ’ਚ ਕੱਪੜਿਆਂ ’ਚ ਲੁਕੋ ਕੇ ਰੱਖੀ ਗਈ ਸਾਢੇ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਤੁਰੰਤ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੀ ਪਛਾਣ ਰਵਿੰਦਰ ਸਿੰਘ ਰਾਜਾ (30) ਪੁੱਤਰ ਹੀਰਾ ਸਿੰਘ ਵਾਸੀ ਪਿੰਡ ਕੋਟ ਖਾਲਸਾ ਵਜੋਂ ਕੀਤੀ ਗਈ ਅਤੇ ਮੁਲਜ਼ਮ ਖਿਲਾਫ਼ ਥਾਣਾ ਐੱਸ. ਟੀ. ਐੱਫ. ਮੋਹਾਲੀ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਬਰਾਮਦ ਹੈਰੋਇਨ ਦੀ ਕੀਮਤ ਕਰੀਬ ਪੌਣੇ 2 ਕਰੋੜ ਦੀ ਦੱਸੀ ਜਾ ਰਹੀ ਹੈ। ਹਰਬੰਸ ਸਿੰਘ ਰਹਿਲ ਨੇ ਦੱਸਿਆ ਕਿ ਮੁਲਜ਼ਮ ਰਵਿੰਦਰ ਸਿੰਘ ਇੱਥੇ ਕਿਰਾਏ ਦਾ ਮਕਾਨ ਲੈ ਕੇ ਈ-ਰਿਕਸ਼ਾ ਚਲਾਉਣ ਦਾ ਕੰਮ ਕਰਦਾ ਸੀ।
You may like
-
ਲੁਧਿਆਣਾ ਦੇ ਇਸ ਇਲਾਕੇ ‘ਚ ਪੁਲਿਸ ਵੱਲੋਂ STF ਨਾਲ ਮਿਲ ਕੇ ਕੀਤੀ ਛਾਪੇਮਾਰੀ
-
ਛੁੱਟੀ ‘ਤੇ ਗਏ ਡਰੱਗ ਇੰਸਪੈਕਟਰ ‘ਤੇ STF ਦਾ ਛਾਪਾ! ਜਾਣੋ ਪੂਰਾ ਮਾਮਲਾ
-
STF ਨੂੰ ਮਿਲੀ ਵੱਡੀ ਸਫਲਤਾ, 2.5 ਕਰੋੜ ਦੀ ਹੈ.ਰੋਇਨ ਸਮੇਤ 2 ਤ.ਸਕਰ ਕਾਬੂ
-
ਨ/ਸ਼ੇ ਖਿਲਾਫ STF ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈ/ਰੋਇਨ ਸਮੇਤ 2 ਤ.ਸਕਰ ਗ੍ਰਿ/ਫਤਾਰ
-
STF ਨੂੰ ਮਿਲੀ ਸਫਲਤਾ, 10 ਕਰੋੜ ਦੀ ਹੈ/ਰੋਇਨ ਸਮੇਤ 2 ਤਸ.ਕਰ ਗ੍ਰਿਫ/ਤਾਰ
-
3 ਕਿਲੋ ਅ.ਫੀ.ਮ ਸਮੇਤ ਦੋ ਮੁਲਜ਼ਮ ਗ੍ਰਿਫ਼/ਤਾਰ, ਰਾਜਸਥਾਨ ਤੋਂ ਲੁਧਿਆਣਾ ਆਏ ਸੀ ਸਪਲਾਈ ਦੇਣ
