Connect with us

ਪੰਜਾਬੀ

ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਮਨਾਇਆ ਧਰਤੀ ਦਿਵਸ

Published

on

Earth Day was celebrated at Sacred Soul Convent School

ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸਕੈਂਡਰੀ ਸਕੂਲ ਧਾਂਦਰਾ ਰੋਡ, ਲੁਧਿਆਣਾ ਵਿਚ ਵਿਦਿਆਰਥੀਆਂ ਨੂੰ ਧਰਤੀ ਦੀ ਮਹੱਤਤਾ ਦੱਸਦੇ ਹੋਏ ਧਰਤੀ ਦਿਵਸ ਮਨਾਇਆ ਗਿਆ। ਧਰਤੀ ਸਾਡੀ ਮਾਂ ਹੈ ਸਾਨੂੰ ਇਸ ਦੀ ਸੁਰੱਖਿਆ ਦੇ ਲਈ ਹਮੇਸ਼ਾ ਕਦਮ ਅੱਗੇ ਰੱਖਣੇ ਚਾਹੀਦੇ ਹਨ। ਇਸ ਦਿਨ ਸਕੂਲ ਵਿੱਚ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ । ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹਪੂਰਵਕ ਭਾਗ ਲਿਆ। ਇਨ੍ਹਾਂ ਗਤੀਵਿਧੀਆਂ ਵਿੱਚ ਪੱਥਰ ਡੈਕੋਰੇਸ਼ਨ, ਪੌਦੇ ਲਗਾਉਣਾ ਮੁੱਖ ਗਤੀਵਿਧੀਆਂ ਸਨ।

ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਵਿਸ਼ਵ ਧਰਤੀ ਦਿਵਸ ਮਨਾਉਣ ਦੇ ਪਿੱਛੇ ਇਹ ਕਾਰਨ ਹੈ ਕਿ ਲੋਕ ਵਾਤਾਵਰਨ ਦੇ ਮਹੱਤਵ ਨੂੰ ਸਮਝਣ ਅਤੇ ਧਰਤੀ ਬਚਾਉਣ ਦੇ ਲਈ ਜ਼ਰੂਰੀ ਕਦਮ ਉਠਾਉਣ। ਸਕੂਲ ਦੇ ਡਾਇਰੈਕਟਰ ਸ੍ਰੀਮਤੀ ਸੁਖਦੀਪ ਗਿੱਲ ਚੇਅਰਮੈਨ ਗੁਰਮੇਲ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਵਿਸ਼ਵ ਧਰਤੀ ਦਿਵਸ ਤੇ ਜ਼ਿਆਦਾ ਤੋਂ ਜ਼ਿਆਦਾ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।

Facebook Comments

Trending