ਲੁਧਿਆਣਾ : ਦਿੱਲੀ-ਐੱਨਸੀਆਰ ‘ਚ ਬੁੱਧਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਦਿੱਲੀ ਐਨ.ਸੀ.ਆਰ. ਉੱਤਰੀ ਭਾਰਤ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.8 ਦਰਜ ਕੀਤੀ ਗਈ ਹੈ। ਇਹ ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਭੂਚਾਲ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕਿਆਂ ਨੂੰ ਮਹਿਸੂਸ ਕਰਨ ਤੋਂ ਬਾਅਦ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ ਅਤੇ ਮਾਹਿਰਾਂ ਅਨੁਸਾਰ ਇਸ ਭੂਚਾਲ ਦਾ ਕੇਂਦਰ ਪਾਕਿਸਤਾਨ ਸੀ। ਪਾਕਿਸਤਾਨ ਅਤੇ ਅਫਗਾਨਿਸਤਾਨ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।