ਖੰਨਾ : ਖੰਨਾ ‘ਚ ਈ.ਡੀ ਵੱਲੋਂ ਕਾਂਗਰਸੀ ਆਗੂ ਦੇ ਘਰ ਛਾਪਾ ਮਾਰਿਆ ਗਿਆ ਹੈ। ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਈ.ਡੀ. ਛਾਪੇਮਾਰੀ ਜਾਰੀ ਹੈ। ਇਹ ਜਾਂਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਸਬੰਧਤ ਟੈਂਡਰ ਘੁਟਾਲੇ ਮਾਮਲੇ ਦੀ ਦੱਸੀ ਜਾਂਦੀ ਹੈ। ਇਸ ਦੇ ਨਾਲ ਹੀ ਰਾਜਦੀਪ ਸਿੰਘ ਦਾ ਨਾਂ ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਨਾਲ ਵੀ ਜੁੜਿਆ ਹੋਇਆ ਹੈ। ਜਾਣਕਾਰੀ ਅਨੁਸਾਰ ਈ.ਡੀ. ਰਾਜਦੀਪ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਹੈ। ਐਡ. ਵਿਭਾਗ ਵੱਲੋਂ ਆਮਦਨ ਤੋਂ ਵੱਧ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇੱਥੇ ਦੱਸ ਦੇਈਏ ਕਿ ਰਾਜਦੀਪ ਸਿੰਘ ਗੁਰਕੀਰਤ ਕੋਟਲੀ ਦਾ ਕਾਫੀ ਕਰੀਬੀ ਮੰਨਿਆ ਜਾਂਦਾ ਹੈ।