Connect with us

ਪੰਜਾਬ ਨਿਊਜ਼

ਪੰਜਾਬ ਦੇ ਦੋ ਵੱਡੇ IAS ਅਫ਼ਸਰਾਂ ‘ਤੇ ED ਦਾ ਛਾਪਾ, ਦੋਵੇਂ ਅਫ਼ਸਰਾਂ ਦਾ ਸਬੰਧ ਆਬਕਾਰੀ ਨਾਲ

Published

on

ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਅੱਜ ਸਵੇਰੇ ਚੰਡੀਗੜ੍ਹ ਪਹੁੰਚ ਗਈ ਹੈ। ਪਤਾ ਲੱਗਾ ਹੈ ਕਿ ਪੰਜਾਬ ਦੇ ਦੋ ਵੱਡੇ ਅਧਿਕਾਰੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 2023 ‘ਚ ਦਿੱਲੀ ਸ਼ਰਾਬ ਮਾਮਲੇ ‘ਚ ਵੀ ਇਨ੍ਹਾਂ ਅਧਿਕਾਰੀਆਂ ਨੂੰ ਸੀਬੀਆਈ ਨੇ ਤਲਬ ਕੀਤਾ ਸੀ। ਪੰਜਾਬ ਦੇ 10 ਅਫਸਰਾਂ ਨੂੰ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ। ਜਦੋਂ ਸੀਬੀਆਈ ਨੇ ਸੰਮਨ ਜਾਰੀ ਕੀਤੇ ਸਨ ਤਾਂ ਇਹ ਅਧਿਕਾਰੀ ਵੀ ਸ਼ਾਮਲ ਸਨ। ਇਹ ਖੁਲਾਸਾ ਹੋਇਆ ਹੈ ਕਿ ਉਕਤ ਅਧਿਕਾਰੀਆਂ ਦੀ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਅਹਿਮ ਭੂਮਿਕਾ ਸੀ।

ਦੂਜੇ ਪਾਸੇ ਮੁਹਾਲੀ ਦੇ ਪਿੰਡ ਬਾਕਰਪੁਰ ਵਿੱਚ ਵੀ ਈਡੀ ਦੀ ਛਾਪੇਮਾਰੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੂਜੇ ਲਾਲ ਅਮਰੂਦ ਘੁਟਾਲੇ ਨਾਲ ਸਬੰਧਤ ਹੈ, ਜੋ 22 ਥਾਵਾਂ ‘ਤੇ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਐਕੁਆਇਰ ਕੀਤੀ ਜ਼ਮੀਨ ਵਿੱਚ ਅਮਰੂਦ ਦੇ ਬਾਗ ਦਿਖਾ ਕੇ ਕਰੋੜਾਂ ਰੁਪਏ ਦੀ ਗਬਨ ਕਰਨ ਦੇ ਦੋਸ਼ ਹੇਠ 18 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਇਸ ਮਾਮਲੇ ਵਿੱਚ ਅੱਜ ਈ.ਡੀ. ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਦੂਜੇ ਪਾਸੇ ਈ.ਡੀ. ਸੂਤਰਾਂ ਅਨੁਸਾਰ ਜਾਂਚ ਜਾਰੀ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਕੁਝ ਹੋਰ ਲੋਕ ਵੀ ਈ.ਡੀ. ਰਾਡਾਰ ‘ਤੇ ਹੈ। ਫਿਲਹਾਲ ਇਸ ਪੂਰੇ ਮਾਮਲੇ ‘ਤੇ ਕੁਝ ਸਮੇਂ ‘ਚ ਵੱਡਾ ਅਪਡੇਟ ਆਵੇਗਾ।

ਸਾਲ 2018 ਵਿੱਚ ਜ਼ਮੀਨ ਖਰੀਦ ਕੇ ਬੂਟੇ ਲਾਏ ਗਏ ਸਨ ਪਰ ਗਮਾਡਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮਾਲ ਰਿਕਾਰਡ ਵਿੱਚ ਇਹ ਬੂਟੇ 2016 ਵਿੱਚ ਲਾਏ ਗਏ ਸਨ। ਇਸ ਤੋਂ ਬਾਅਦ ਮੁਲਜ਼ਮਾਂ ਨੇ ਮਿਲ ਕੇ ਵਿਭਾਗ ਤੋਂ ਕਰੀਬ 137 ਕਰੋੜ ਰੁਪਏ ਦਾ ਮੁਆਵਜ਼ਾ ਲੈ ਲਿਆ।ਇਸ ਬਾਰੇ ਵਿਜੀਲੈਂਸ ਨੂੰ ਜਦੋਂ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਮਾਮਲੇ ਵਿੱਚ 18 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Facebook Comments

Trending