Connect with us

ਪੰਜਾਬ ਨਿਊਜ਼

ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ‘ਚ ਫੀਸਾਂ ‘ਤੇ ਨਕੇਲ ਕੱਸਣ ਲਈ ਕੀਤਾ ਟੀਮਾਂ ਦਾ ਗਠਨ

Published

on

Education Department Forms Teams To Tackle Fees In Private Schools

ਲੁਧਿਆਣਾ : ਲੁਧਿਆਣਾ ‘ਚ ਨਵੇਂ ਸੈਸ਼ਨ ਦੀ ਸ਼ੁਰੂਆਤ ‘ਚ ਲੋਕਾਂ ਦੀ ਸ਼ਿਕਾਇਤ ਹੈ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੇ ਭਾਅ ‘ਤੇ ਫੀਸਾਂ ਵਸੂਲੀਆਂ ਜਾਂਦੀਆਂ ਹਨ। ਇੱਥੋਂ ਤੱਕ ਕਿ ਬੱਚਿਆਂ ਨੂੰ ਵੀ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ, ਸਟੇਸ਼ਨਰੀ, ਨਿੱਜੀ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਖਰੀਦਣ ਲਈ ਮਜਬੂਰ ਕੀਤਾ ਜਾਂਦਾ ਹੈ। ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਵਿਰੁੱਧ ਉਕਤ ਗੱਲਾਂ ‘ਤੇ ਨਕੇਲ ਕੱਸਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ।

ਸਕੂਲ ਸਿੱਖਿਆ ਵਿਭਾਗ ਵਲੋਂ ਸਾਰੇ ਜ਼ਿਲਿ੍ਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਵਿਚ ਟੀਮਾਂ ਨੂੰ ਤਿਆਰ ਕਰਕੇ ਸਕੂਲਾਂ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਫ਼ੀਸਾਂ, ਵਰਦੀਆਂ, ਕਿਤਾਬਾਂ ਅਤੇ ਸਟੇਸ਼ਨਰੀ ਆਦਿ ਨਾਲ ਸਬੰਧਿਤ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਇਸ ਦੇ ਨਾਲ ਹੀ ਜਿਨ੍ਹਾਂ ਸਕੂਲਾਂ ‘ਚ ਟੀਮਾਂ ਵੀ ਦੌਰਾ ਕਰ ਰਹੀਆਂ ਹਨ, ਉਥੇ ਹੀ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਵੀ ਮੌਕੇ ‘ਤੇ ਹੀ ਕਾਰਵਾਈ ਕੀਤੀ ਜਾ ਰਹੀ ਹੈ।

ਸਿੱਖਿਆ ਵਿਭਾਗ ਵੱਲੋਂ ਵੀ ਆਪਣੇ ਪੱਧਰ ‘ਤੇ ਮਿਲੀਆਂ ਸ਼ਿਕਾਇਤਾਂ ਦੀ ਜਾਂਚ ਕਰਵਾ ਕੇ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੱਧਰੀ ਫੀਸ ਰੈਗੂਲੇਟਰੀ ਕਮੇਟੀਆਂ ਵੱਲੋਂ ਤੁਰੰਤ ਕਾਰਵਾਈ ਕਰਕੇ ਸਬੰਧਤ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਸਿੱਖਿਆ ਵਿਭਾਗ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵਗਾ।

Facebook Comments

Trending