Connect with us

ਪੰਜਾਬ ਨਿਊਜ਼

ਪ੍ਰਾਇਮਰੀ ਤੇ ਹਾਈ ਸਕੂਲਾਂ ਨੂੰ ਲੈ ਕੇ ਐਕਸ਼ਨ ‘ਚ ਸਿੱਖਿਆ ਵਿਭਾਗ, ਸਖ਼ਤ ਆਦੇਸ਼ ਜਾਰੀ

Published

on

Education department in action regarding primary and high schools, strict orders issued

ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ’ਚ ਇਕ ਹੀ ਕੈਂਪਸ ਵਿਚ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਚੱਲ ਰਹੇ ਹਨ । ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਸਬੰਧ ਵਿਚ ਜਾਰੀ ਇਕ ਪੱਤਰ ’ਚ ਕਿਹਾ ਗਿਆ ਹੈ ਕਿ ਸਕੂਲ ਸਿੱਖਿਆ ਵਿਭਾਗ ਸੁਧਾਰ ਟੀਮਾਂ ਵੱਲੋਂ ਸਰਕਾਰੀ ਸਕੂਲਾਂ ’ਚ ਸਮੇਂ-ਸਮੇਂ ’ਤੇ ਦੌਰੇ ਕੀਤੇ ਜਾਂਦੇ ਹਨ। ਇਨ੍ਹਾਂ ਦੌਰਿਆਂ ਦੌਰਾਨ ਵਿਭਾਗ ਦੇ ਨੋਟਿਸ ’ਚ ਆਇਆ ਕਿ ਇਕ ਹੀ ਕੰਪਲੈਕਸ ’ਚ ਚੱਲਣ ਵਾਲੇ ਪ੍ਰਾਇਮਰੀ ਅਤੇ ਅਪਰ ਹਾਈ ਸਕੂਲਾਂ ਵਿਚ ਤਾਲਮੇਲ ਦੀ ਘਾਟ ਹੈ।

ਹਾਈ ਸਕੂਲ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੇ ਨਾਲ ਲਾਇਬ੍ਰੇਰੀ, ਪ੍ਰਯੋਗਸ਼ਾਲਾ ਅਤੇ ਕੰਪਿਊਟਰ ਲੈਬਸ ਸਾਂਝਾ ਨਹੀਂ ਕਰਦੇ। ਉੱਥੇ ਹਾਈ ਸਕੂਲ ਵੱਲੋਂ ਗੰਦੇ ਪਾਣੀ ਦੀ ਨਿਕਾਸੀ ਵੀ ਪ੍ਰਾਇਮਰੀ ਸਕੂਲਾਂ ਵੱਲ ਕਰ ਦਿੱਤੀ ਜਾਂਦੀ ਹੈ ਅਤੇ ਕੂੜਾ-ਕਚਰਾ ਆਦਿ ਵੀ ਪ੍ਰਾਇਮਰੀ ਸਕੂਲਾਂ ’ਚ ਪਾ ਦਿੱਤਾ ਜਾਂਦਾ ਹੈ। ਇਸ ਨਾਲ ਜਿੱਥੇ ਇਕ ਹੀ ਕੈਂਪਸ ਵਿਚ ਚੱਲ ਰਹੇ ਸਕੂਲਾਂ ’ਚ ਤਾਲਮੇਲ ਦੀ ਘਾਟ ਦੇਖਣ ਨੂੰ ਮਿਲ ਰਹੀ ਹੈ।

ਚੈਕਿੰਗ ਦੌਰਾਨ ਇਹ ਵੀ ਦੇਖਿਆ ਗਿਆ ਹੈ ਕਿ ਸਕੂਲ ਕੰਪਲੈਕਸ ’ਚ ਅਧਿਆਪਕ ਅਤੇ ਕਰਮਚਾਰੀ ਆਪਣੇ ਵਾਹਨਾਂ ਨੂੰ ਉੱਚਿਤ ਸਥਾਨ ’ਤੇ ਨਾ ਖੜ੍ਹਾ ਕਰ ਕੇ ਬਰਾਂਡੇ, ਖੇਡ ਦੇ ਮੈਦਾਨ, ਕਲਾਸਾਂ ਦੀ ਜਗ੍ਹਾ ‘ਚ ਪਾਰਕ ਕਰਦੇ ਹਨ। ਸਿੱਖਿਆ ਵਿਭਾਗ ਨੇ ਇਸ ਸਬੰਧ ’ਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਪ੍ਰਮੁੱਖਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸਕੂਲਾਂ ’ਚ ਇਸ ਤਰ੍ਹਾਂ ਦਾ ਵਿਵਹਾਰ ਨਾ ਕੀਤਾ ਜਾਵੇ। ਇਕ ਹੀ ਕੰਪਲੈਕਸ ’ਚ ਚੱਲਣ ਵਾਲੇ ਸਕੂਲਾਂ ਨੂੰ ਤਾਲਮੇਲ ਬਣਾਈ ਰੱਖਣਾ ਚਾਹੀਦਾ ਹੈ।

Facebook Comments

Trending