Connect with us

ਪੰਜਾਬੀ

ਵਿੱਦਿਅਕ ਸੰਸਥਾਵਾਂ ਵਿਦਿਆਰਥੀ ਦੀ ਜ਼ਿੰਦਗੀ ਵਿਚ ਬਹੁਮੁੱਲਾ ਯੋਗਦਾਨ ਪਾਉਂਦੀਆਂ ਹਨ – ਗੁਰਪ੍ਰੀਤ ਸਿੰਘ ਤੂਰ

Published

on

Educational institutions make a valuable contribution to a student's life - Gurpreet Singh Toor

ਲੁਧਿਆਣਾ : ਵਿਅਕਤੀ ਦੀ ਜ਼ਿੰਦਗੀ ਵਿਚ ਉਨ੍ਹਾਂ ਸੰਸਥਾਵਾਂ ਦਾ ਬਹੁਮੁੱਲਾ ਯੋਗਦਾਨ ਹੁੰਦਾ ਹੈ, ਜਿਨ੍ਹਾਂ ਵਿਚੋਂ ਉਸਨੇ ਵਿੱਦਿਆ ਗ੍ਰਹਿਣ ਕੀਤੀ ਹੁੰਦੀ ਹੈ। ਕਿਉਂਕਿ ਇਨ੍ਹਾਂ ਸੰਸਥਾਵਾਂ ਵਿਚੋਂ ਗ੍ਰਹਿਣ ਕੀਤਾ ਗਿਆਨ ਉਸਦੇ ਜੀਵਨ ਦਾ ਅਨਿੱਖੜਵਾਂ ਅੰਗ ਬਣ ਜਾਂਦਾ ਹੈ। ਉਨ੍ਹਾਂ ਪੰਜਾਬ ਦੇ ਨਸ਼ਿਆਂ ਵਿਚ ਗਰਕ ਹੋ ਰਹੇ ਮਾਹੌਲ ਪ੍ਰਤੀ ਚਿੰਤਾ ਦਾ ਇਜ਼ਹਾਰ ਕਰਦਿਆਂ ਇਸ ਅਲਾਮਤ ਵਿਚੋਂ ਪੰਜਾਬ ਨੂੰ ਕੱਢਣ ਲਈ ਸਮੂਹਕ ਹੰਭਲਾ ਮਾਰਨ ਲਈ ਪ੍ਰੇਰਿਤ ਕੀਤਾ।

ਕਾਲਜ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਨੇ ਸਾਰਿਆ ਨੂੰ ਜੀ ਆਇਆ ਕਹਿੰਦਿਆਂ ਕਾਲਜ ਨਾਲ ਆਪਣੀ ਸਾਂਝ ਬਣਾਈ ਰੱਖਣ ਲਈ ਪੇ੍ਰਿਤ ਕੀਤਾ। ਐਲੂਮਨੀ ਐਸੋਸੀਏਸ਼ਨ ਦੇ ਸਕੱਤਰ ਡਾ ਨਵਜੋਤ ਸਿੰਘ ਐਸੋਸੀਏਸ਼ਨ ਦੀ ਸਾਲ 2022-23 ਦੀ ਵਿੱਤੀ ਰਿਪੋਰਟ ਪੇਸ਼ ਕੀਤੀ। ਵੱਖ-ਵੱਖ ਐਲੂਮਨੀਜ਼ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਸਮੇ ਦੀ ਲੋੜ ਹੈ ਕਿ ਅਸੀ ਆਪਣੀ ਇਸ ਸੰਸਥਾ ਲਈ ਕੁਝ ਯੋਗਦਾਨ ਪਾਈਏ। ਉਨ੍ਹਾਂ ਜਿੱਥੇ ਵਿਦਿਆਰਥੀਆਂ ਦੇ ਪੰਜਾਬ ਤੋਂ ਪਲਾਇਨ ਕਰਨ ਸਦਕਾ ਵਿੱਦਿਅਕ ਸੰਸਥਾਵਾਂ ਵਿਚ ਵਿਦਿਆਰਥੀਆਂ ਦੀ ਘੱਟ ਰਹੀ ਗਿਣਤੀ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕੀਤਾ।

Facebook Comments

Trending