ਪੰਜਾਬ ਨਿਊਜ਼

CM ਦੀ ਘੁਰਕੀ ਦਾ ਅਸਰ : PCS ਅਫਸਰਾਂ ਨੇ ਵਾਪਸ ਲਈ ਹੜਤਾਲ, ਕੰਮ ਉਤੇ ਪਰਤੇ

Published

on

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜਤਾਲੀ ਅਫਸਰਾਂ ਨੂੰ ਦਿੱਤੇ ਗਏ ਅਲਟੀਮੇਟਮ ਦਾ ਅਸਰ ਹੋਇਆ ਹੈ। ਮੁੱਖ ਮੰਤਰੀ ਵੱਲੋਂ ਹੜਤਾਲੀ ਅਫਸਰਾਂ ਨੂੰ 2 ਵਜੇ ਤੱਕ ਦਾ ਸਮਾਂ ਦਿੱਤਾ ਸੀ ਤੇ 2 ਵਜੇ ਤੱਕ ਡਿਊਟੀ ਉਤੇ ਨਾ ਪਰਤਣ ਵਾਲੇ ਅਫਸਰਾਂ ਨੂੰ ਸਸਪੈਂਡ ਕਰਨ ਦੇ ਹੁਕਮ ਦਿੱਤੇ ਸਨ।

ਹੁਣ PCS ਅਫਸਰਾਂ ਨੇ ਹੜਤਾਲ ਵਾਪਸ ਲੈ ਲਈ ਹੈ। ਅਫਸਰਾਂ ਦੀ ਪ੍ਰਿੰਸੀਪਲ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਗਿਆ ਹੈ। ਅਫਸਰ ਛੇਤੀ ਹੀ ਕੰਮ ਉਤੇ ਪਰਤ ਆਉਣਗੇ। ਦੱਸ ਦਈਏ ਕਿ ਮੁੱਖ ਮੰਤਰੀ ਨੇ ਸਵੇਰੇ ਨੋਟਿਸ ਜਾਰੀ ਕਰਕੇ ਆਖਿਆ ਸੀ ਕਿ 2 ਵਜੇ ਤੱਕ ਕੰਮ ਉਤੇ ਪਰਤਣਾ ਪਵੇਗਾ। ਉਨ੍ਹਾਂ ਆਖਿਆ ਕਿ ਧਿਆਨ ਵਿਚ ਆਇਆ ਹੈ ਕਿ ਕੁਝ ਅਫਸਰ ਆਪਣੀ ਡਿਊਟੀ ਛੱਡ ਕੇ ਹੜਤਾਲ ਉਤੇ ਹਨ। ਇਹ ਲੋਕ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਸਖਤ ਮੁਹਿੰਮ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਮੁਹਿੰਮ ਦੇ ਰਾਹ ਵਿਚ ਅੜਿੱਕਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਫਸਰਾਂ ਦੀ ਇਹ ਹੜਤਾਲ ਬਿਲਕੁਲ ਗੈਰਕਾਨੂੰਨੀ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੱਸ ਦਈਏ ਕਿ ਆਰਟੀਏ ਨਰਿੰਦਰਪਾਲ ਸਿੰਘ ਧਾਲੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੀਸੀਐੱਸ ਅਫ਼ਸਰਾਂ ਦੀ ਸਮੂਹਿਕ ਛੁੱਟੀ ਕਾਰਨ ਸਰਕਾਰੀ ਦਫ਼ਤਰਾਂ ਵਿਚ ਤਾਲੇ ਲਟਕ ਗਏ ਹਨ।

Facebook Comments

Trending

Copyright © 2020 Ludhiana Live Media - All Rights Reserved.