ਪੰਜਾਬੀ
ਭੱਟੀਆਂ ਢਾਹਾ ‘ਚ ਕੈਪਟਨ ਸੰਧੂ ਦੇ ਹੱਕ ‘ਚ ਚੋਣ ਪ੍ਰਚਾਰ
Published
3 years agoon

ਲਧਿਆਣਾ : ਹਲਕਾ ਦਾਖਾ ਦੇ ਪਿੰਡ ਭੱਟੀਆਂ ਢਾਹਾ ਵਿਖੇ ਸਰਪੰਚ ਜਸਵੰਤ ਸਿੰਘ ਭੱਟੀਆਂ ਢਾਹਾ, ਸਮੂਹ ਗ੍ਰਾਮ ਪੰਚਾਇਤ ਅਤੇ ਵੱਡੀ ਗਿਣਤੀ ‘ਚ ਕਾਂਗਰਸੀ ਸਮਰਥਕਾਂ ਦੀ ਅਗਵਾਈ ਹੇਠ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ।
ਉਨ੍ਹਾਂ ਨੇ ਵੋਟਰਾਂ ਨੂੰ 20 ਫਰਵਰੀ ਨੂੰ ਹੱਥ ਪੰਜੇ ਦਾ ਬਟਨ ਦਬਾ ਕੇ ਕਾਂਗਰਸ ਪਾਰਟੀ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। ਕਾਂਗਰਸੀ ਸਮਰਥਕਾਂ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਧੂ ਹਲਕਾ ਦਾਖਾ ਤੋਂ ਵੱਡੀ ਲੀਡ ਨਾਲ ਚੋਣ ਜਿਤਾਉਣ ਅਤੇ ਸੂਬੇ ਅੰਦਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਸੂਬੇ ਦੀ ਵਾਗਡੋਰ ਸੰਭਾਲਣ ਲਈ ਉਤਾਵਲੇ ਹਨ।
ਇਸ ਸਮੇਂ ਕਾਂਗਰਸੀ ਸਮਰਥਕਾਂ ਵਿੱਚ ਕੈਪਟਨ ਸੰਧੂ ਦੀ ਚੋਣ ਮੁਹਿੰਮ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਕਾਂਗਰਸੀ ਵਰਕਰਾਂ ਵਲੋਂ ਵੋਟਰਾਂ ਨੂੰ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ ਵੋਟ ਪਾਉਣ ਦੀ ਅਪੀਲ ਕੀਤੀ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਧੂ ਵਲੋਂ ਥੋੜੇ ਸਮੇਂ ਵਿਚ ਹਲਕੇ ਦੇ ਵੱਡੇ ਵਿਕਾਸ ਕਾਰਜ ਕਰਵਾਏ ਹਨ, ਜਿਸ ਨੂੰ ਦੇਖਦਿਆਂ ਹਲਕੇ ਦੇ ਵੋਟਰ ਕਾਂਗਰਸ ਦੇ ਹੱਕ ‘ਚ ਫਤਵਾ ਦਿੰਦਿਆਂ ਉਨ੍ਹਾਂ ਨੂੰ ਵੱਡ ਲੀਡ ਨਾਲ ਜਿਤਾਉਣਗੇ।
You may like
-
ਚੋਣ ਪ੍ਰਚਾਰ ਦੌਰਾਨ ਕਿਸਾਨਾਂ ਨੇ ਘੇਰਿਆ ਮਨਪ੍ਰੀਤ ਬਾਦਲ, ਪੜ੍ਹੋ ਪੂਰੀ ਖ਼ਬਰ
-
ਚੋਣ ਪ੍ਰਚਾਰ ਲਈ ਅਬੋਹਰ ਪਹੁੰਚੇ ਸੀਐਮ ਮਾਨ, ਵਿਰੋਧੀਆਂ ‘ਤੇ ਸਾਧਿਆ ਨਿਸ਼ਾਨਾ
-
ਚੋਣ ਪ੍ਰਚਾਰ ਦੌਰਾਨ ਨਿਤਿਨ ਗਡਕਰੀ ਬੇਹੋਸ਼ ਹੋ ਗਏ, ਕੁਝ ਦੇਰ ਬਾਅਦ ਖੜ੍ਹੇ ਹੋਏ, ਫਿਰ ਭਾਸ਼ਣ ਸ਼ੁਰੂ ਕੀਤਾ
-
ਚੋਣ ਪ੍ਰਚਾਰ ਦੌਰਾਨ ਕਾਰ ਦੀ ਲਪੇਟ ‘ਚ ਆਉਣ ਨਾਲ ਭਾਜਪਾ ਆਗੂ ਦੀ ਮੌ/ਤ, ਪ੍ਰਦਰਸ਼ਨ ਸ਼ੁਰੂ
-
ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦਾਖਾ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ
-
ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ