Connect with us

ਪੰਜਾਬ ਨਿਊਜ਼

ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ

Published

on

Election of 5 Rajya Sabha seats of Punjab announced

ਚੰਡੀਗੜ੍ਹ : ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 31 ਮਾਰਚ ਨੂੰ ਰਾਜ ਸਭਾ ਸੀਟਾਂ ਲਈ ਚੋਣ ਹੋਵੇਗੀ। ਇਸ ਚੋਣ ਲਈ 14 ਮਾਰਚ ਤੋਂ ਨਾਮਜ਼ਦਗੀਆਂ ਭਰੀਆਂ ਜਾ ਸਕਣਗੀਆਂ ਅਤੇ 21 ਮਾਰਚ ਨੂੰ ਨਾਮਜ਼ਦਗੀਆਂ ਦੀ ਆਖ਼ਰੀ ਤਾਰੀਖ਼ ਹੋਵੇਗੀ।

ਦੱਸਣਯੋਗ ਹੈ ਕਿ ਅਪ੍ਰੈਲ ‘ਚ ਪੰਜਾਬ ਦੇ 5 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ, ਜਿਸ ਕਾਰਨ ਇਹ ਚੋਣ ਕਰਵਾਈ ਜਾ ਰਹੀ ਹੈ। ਇਹ ਵੀ ਦੱਸ ਦੇਈਏ ਕਿ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਸਾਰੇ 5 ਸੰਸਦ ਮੈਂਬਰਾਂ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਦਾ 6 ਸਾਲ ਦਾ ਕਾਰਜਕਾਲ 9 ਅਪ੍ਰੈਲ ਨੂੰ ਪੂਰਾ ਹੋ ਜਾਵੇਗਾ।

Facebook Comments

Trending