ਪੰਜਾਬ ਨਿਊਜ਼
108 ਐਂਬੂਲੈਂਸਾਂ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਲਾ ਕੇ ਕੀਤਾ ਪ੍ਰਦਰਸ਼ਨ
Published
2 years agoon

ਲੁਧਿਆਣਾ : ਪੰਜਾਬ ’ਚ ਚਲਾਈਆਂ ਜਾ ਰਹੀਆਂ 108 ਐਂਬੂਲੈਂਸ ਐਸੋਸੀਏਸ਼ਨ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇ ’ਤੇ ਲਾਡੋਵਾਲ ਟੋਲ ਪਲਾਜ਼ਾ ’ਤੇ ਪੰਜਾਬ ਸਰਕਾਰ ਖਿਲਾਫ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ।
ਪੰਜਾਬ ਸਰਕਾਰ ਨੇ 108 ਐਂਬੂਲੈਂਸ ਸੇਵਾ ਨੂੰ ਪ੍ਰਾਈਵੇਟ ਹੱਥਾਂ ’ਚ ਦੇ ਦਿੱਤਾ ਹੈ, ਜਿਸ ਕਾਰਨ ਅਸੀਂ ਪਿਛਲੇ 12 ਸਾਲਾਂ ਤੋਂ 108 ਐਂਬੂਲੈਂਸ ਸੇਵਾ ’ਤੇ ਰਾਤ-ਦਿਨ ਕੰਮ ਕਰ ਰਹੇ ਹਾਂ ਪਰ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਈ ਵੀ ਮਦਦ ਨਹੀਂ ਮਿਲ ਰਹੀ, ਜਿਸ ਕਾਰਨ 108 ਐਂਬੂਲੈਂਸ ਐਸੋਸੀਏਸ਼ਨ ਨੇ ਲਾਡੋਵਾਲ ਟੋਲ ਪਲਾਜ਼ਾ ’ਤੇ ਅਣਮਿੱਥੇ ਸਮੇਂ ਲਈ ਧਰਨਾ ਲਾ ਦਿੱਤਾ ਹੈ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਹ ਟੋਲ ਪਲਾਜ਼ਾ ’ਤੇ 108 ਐਂਬੂਲੈਂਸ ਦੇ ਨਾਲ ਧਰਨਾ ਲਾ ਕੇ ਬੈਠੇ ਰਹਿਣਗੇ।
ਲਾਡੋਵਾਲ ਟੋਲ ਪਲਾਜ਼ਾ ’ਤੇ 108 ਐਂਬੂਲੈਂਸ ਐਸੋਸੀਏਸ਼ਨ ਵੱਲੋਂ ਲਾਏ ਗਏ ਧਰਨੇ ਕਾਰਨ ਮੌਕੇ ’ਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ, ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਗੱਲ ਕਰਨ ਪੁੱਜੇ, ਜਿਨ੍ਹਾਂ ਵਿਚ ਏ. ਡੀ. ਸੀ. ਰਾਹੁਲ ਚਾਬਾ, ਜ਼ਿਲਾ ਹੈਲਥ ਅਧਿਕਾਰੀ ਗੁਰਪ੍ਰੀਤ ਸਿੰਘ ਆਦਿ ਪੁੱਜੇ, ਜਿਨ੍ਹਾਂ ਨੇ ਐਸੋਸੀਏਸ਼ਨ ਦੇ 5 ਮੈਂਬਰਾਂ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨਾਲ ਗੱਲਬਾਤ ਲਈ ਚੰਡੀਗੜ੍ਹ ’ਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਗੱਲ ਕੀਤੀ ਜਾਵੇਗੀ।
ਟੋਲ ਪਲਾਜ਼ਾ ’ਤੇ 108 ਐਂਬੂਲੈਂਸ ਐਸੋਸੀਏਸ਼ਨ ਵੱਲੋਂ ਲਾਏ ਧਰਨੇ ਦੌਰਾਨ ਪੰਜਾਬ ’ਚ ਟੋਟਲ ਚੱਲ ਰਹੀਆਂ 325 ਐਂਬੂਲੈਂਸ ਵਾਹਨ ਧਰਨੇ ’ਤੇ ਮੌਜੂਦ ਰਹੀਆਂ। ਅਮਨਪ੍ਰੀਤ ਸਿੰਘ ਅਤੇ ਜੋਗਾ ਸਿੰਘ ਨੇ ਦੱਸਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨੇਗੀ, ਉਦੋਂ ਤੱਕ ਸਾਰੀਆਂ ਐਂਬੂਲੈਂਸ ਟੋਲ ਪਲਾਜ਼ਾ ’ਤੇ ਖੜ੍ਹੀਆਂ ਰਹਿਣਗੀਆਂ। ਕੋਈ ਵੀ ਗੱਡੀ ਇੱਥੋਂ ਨਹੀਂ ਹਿੱਲੇਗੀ।
You may like
-
ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਾਰੇ ਕੀਤਾ ਜਾਗਰੂਕ
-
ਸਿਵਲ ਹਸਪਤਾਲ ‘ਚ ਦੋ ਦਿਨਾਂ ਡੈਂਟਲ ਟਰੋਮਾ ਟਰੇਨਿੰਗ ਸ਼ੁਰੂ
-
ਸੜਕ ਹਾ.ਦ.ਸੇ ‘ਚ ਜ਼.ਖ.ਮੀ.ਆਂ ਦੀ ਮਦਦ ਕਰਨ ‘ਤੇ ਮਿਲੇਗਾ 2000 ਰੁਪਏ ਦਾ ਇਨਾਮ
-
ਮੁਹੱਲਾ ਕਲੀਨਿਕ ‘ਚ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਆਖਰੀ ਤਰੀਕ 2 ਅਕਤੂਬਰ
-
ਜ਼ਿਲ੍ਹਾ ਹਸਪਤਾਲਾਂ ਵਿਚ ਜਲਦ ਸ਼ੁਰੂ ਹੋਵੇਗੀ ਕਾਰਡੀਅਕ ਅਤੇ ਨਿਊਰੋ ਸਰਜਰੀ- ਸਿਹਤ ਮੰਤਰੀ
-
ਮਨੁੱਖੀ ਸਿਹਤ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਰੋਕਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ