ਪੰਜਾਬ ਨਿਊਜ਼

ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਮੁਲਾਜ਼ਮ 28 ਜੂਨ ਨੂੰ ਪੰਜਾਬ ਵਿਧਾਨ ਸਭਾ ਵੱਲ ਕਰਨਗੇ ਰੋਸ ਪ੍ਰਦਰਸ਼ਨ

Published

on

ਲੁਧਿਆਣਾ : ਪੰਜਾਬ ਵਿਧਾਨ ਸਭਾ ਵਿੱਚ 27 ਜੂਨ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਕੀਤਾ ਗਿਆ ਚੋਣ ਵਾਅਦਾ ਪੂਰਾ ਨਾ ਕੀਤਾ ਗਿਆ ਤਾਂ 28 ਜੂਨ ਨੂੰ ਪੰਜਾਬ ਵਿਧਾਨ ਸਭਾ ਵੱਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।

ਇਸ ਸਮੇਂ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ ਨੇ ਅਫਸੋਸ ਪ੍ਰਗਟ ਕੀਤਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੇ ਤਿੰਨ ਮਹੀਨੇ ਦੇ ਕਾਰਜਕਾਲ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦੇ ਮਸਲੇ ‘ਤੇ ਅਜੇ ਤੱਕ ਇੱਕ ਵਾਰ ਵੀ ਮੂੰਹ ਨਹੀਂ ਖੁੱਲ੍ਹਿਆ । ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦਾ ਪੁਰਾਣੀ ਪੈਨਸ਼ਨ ਨੂੰ ਲਾਗੂ ਕਰਨ ‘ਤੇ ਕੋਈ ਵੀ ਬਿਆਨ ਨਾ ਆਉਣਾ ਮੁਲਾਜ਼ਮਾਂ ਦੇ ਸਬਰ ਦੇ ਬੰਨ੍ਹ ਨੂੰ ਤੋੜਣ ਦਾ ਕੰਮ ਕਰ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ ਲਾਗੂ ਕੰਟਰੀਬਿਊਟਰੀ ਪੈਨਸ਼ਨ ਸਕੀਮ ਰਾਹੀੰ ਮੁਲਾਜ਼ਮਾਂ ਤੋਂ 10 ਫੀਸਦੀ ਦੀ ਦਰ ਨਾਲ ਅਤੇ ਸਰਕਾਰ ਦਾ ਸ਼ੇਅਰ 14 ਫ਼ੀਸਦੀ ਦੀ ਦਰ ਨਾਲ ਕਟੌਤੀ ਕਰਕੇ ਇਕੱਠੀ ਕੀਤੀ ਗਈ ਕਰੋੜਾਂ ਰੁਪਏ ਦੀ ਰਕਮ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤੀ ਗਈ ਹੈ ਤੇ ਸ਼ੇਅਰ ਮਾਰਕੀਟ ਵਿੱਚ ਆਉਂਦੇ ਮੰਦਵਾੜੇ ਦਾ ਪ੍ਰਭਾਵ ਇਨ੍ਹਾਂ ਨਵੇੰ ਲੱਖਾਂ ਮੁਲਾਜ਼ਮਾਂ ‘ਤੇ ਬੁਰੀ ਤਰ੍ਹਾਂ ਪਵੇਗਾ ।

 

Facebook Comments

Trending

Copyright © 2020 Ludhiana Live Media - All Rights Reserved.