ਚੰਡੀਗੜ੍ਹ : ਪੰਜਾਬ ਪੁਲਿਸ ਇਨ੍ਹੀਂ ਦਿਨੀਂ ਐਕਸ਼ਨ ਮੋਡ ਵਿੱਚ ਹੈ। ਹਰ ਰੋਜ਼ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ ਦੀਆਂ ਖਬਰਾਂ ਆ ਰਹੀਆਂ ਹਨ। ਇੱਕ ਵਾਰ ਫਿਰ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਦੇ ਨਿਊ ਚੰਡੀਗੜ੍ਹ ਵਿੱਚ ਪੁਲੀਸ ਅਤੇ ਗੈਂਗਸਟਰ ਲੱਕੀ ਪਟਿਆਲਾ ਦੇ ਇੱਕ ਸਾਥੀ ਦਰਮਿਆਨ ਮੁਕਾਬਲਾ ਹੋਇਆ ਹੈ। ਇਸ ਦੌਰਾਨ ਗੈਂਗਸਟਰ ਨੇ ਪੁਲਸ ‘ਤੇ ਗੋਲੀ ਚਲਾ ਦਿੱਤੀ, ਜਿਸ ਦੇ ਜਵਾਬ ‘ਚ ਅਪਰਾਧੀ ਜ਼ਖਮੀ ਹੋ ਗਿਆ।
ਮੁਲਜ਼ਮ ਦੀ ਪਛਾਣ ਮਨਜੋਧ ਸਿੰਘ ਵਜੋਂ ਹੋਈ ਹੈ, ਜਿਸ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਮੋਹਾਲੀ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਜਲਦ ਹੀ ਵੱਡਾ ਖੁਲਾਸਾ ਹੋਵੇਗਾ।ਤੁਹਾਨੂੰ ਦੱਸ ਦੇਈਏ ਕਿ ਬਦਨਾਮ ਗੈਂਗਸਟਰ ਲੱਕੀ ਪਟਿਆਲ ਨੂੰ ਗੌਰਵ ਪਟਿਆਲਾ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। 2016 ਵਿੱਚ ਦਵਿੰਦਰ ਬੰਬੀਹਾ ਦੇ ਐਨਕਾਊਂਟਰ ਤੋਂ ਬਾਅਦ ਲੱਕੀ ਨੇ ਬੰਬੀਹਾ ਗੈਂਗ ਦੀ ਕਮਾਨ ਸੰਭਾਲ ਲਈ ਸੀ।