ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ‘ਚ ਪੁਲਸ ਨੇ ਇਕ ਸਨੈਚਰ ਦਾ ਸਾਹਮਣਾ ਕੀਤਾ ਹੈ। ਦੱਸਿਆ ਗਿਆ ਹੈ ਕਿ ਹਾਲ ਹੀ ਵਿੱਚ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਸੀ।ਇਸ ਤੋਂ ਬਾਅਦ ਪੁਲਸ ਬਿਕਰਮ ਨਾਂ ਦੇ ਸਨੈਚਰ ਨੂੰ ਬਰਾਮਦਗੀ ਲਈ ਲੈ ਰਹੀ ਸੀ। ਇਸ ਦੌਰਾਨ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ।
ਇਸ ਦੌਰਾਨ ਜਵਾਬੀ ਕਾਰਵਾਈ ਕਰਦੇ ਹੋਏ ਪੁਲਸ ਨੇ ਵੀ ਉਸ ‘ਤੇ ਗੋਲੀਬਾਰੀ ਕੀਤੀ, ਜਿਸ ‘ਚ ਦੋਸ਼ੀ ਬਿਕਰਮ ਦੀ ਲੱਤ ‘ਚ ਗੋਲੀ ਲੱਗ ਗਈ। ਫਿਲਹਾਲ ਪੁਲਸ ਨੇ ਦੋਸ਼ੀ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।