ਕਰੋਨਾਵਾਇਰਸ

 15-18 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਸਕੂਲ ਕਰਨ ਉਤਸ਼ਾਹਿਤ

Published

on

ਲੁਧਿਆਣਾ :  15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ-ਕਮ-ਨੋਡਲ ਅਫਸਰ ਟੀਕਾਕਰਨ ਡਾ. ਨਯਨ ਜੱਸਲ ਨੇ ਅੱਜ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 15-18 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ 3 ਜਨਵਰੀ, 2022 ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਟੀਕਾਕਰਨ ਸ਼ੁਰੂ ਕੀਤਾ ਸੀ।

ਡਾ. ਨਯਨ ਜੱਸਲ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਕਿਉਂਕਿ ਕੋਵਿਡ ਪੋਜ਼ਟਿਵ ਹੋਣ ਦੀ ਸੂਰਤ ਵਿੱਚ ਇਹ ਟੀਕਾਕਰਣ ਕੋਵਿਡ ਨਾਲ ਲੜਨ ਵਿੱਚ ਸਹਾਈ ਸਿੱਧ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਹਿੱਤ ਵਿੱਚ ਅਤੇ ਸਾਡੇ ਬੱਚਿਆਂ ਨੂੰ ਸੁਰੱਖਿਅਤ ਰਹਿਣ ਨੂੰ ਯਕੀਨੀ ਬਣਾਉਣ ਲਈ ਮਾਪੇ ਆਪਣੇ ਬੱਚਿਆਂ ਦਾ ਜਲਦ ਤੋਂ ਜਲਦ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ 15 ਤੋਂ 18 ਸਾਲ ਤੱਕ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਕਵਰ ਕਰਨ ਲਈ ਸਕੂਲਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ।

ਡਾ. ਨਯਨ ਜੱਸਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਜੇ ਤੱਕ ਟੀਕਾਕਰਨ ਦੀ ਦੂਜੀ ਡੋਜ਼ ਨਹੀਂ ਮਿਲੀ ਹੈ, ਉਨ੍ਹਾਂ ਨੂੰ ਵੀ ਅੱਗੇ ਆ ਕੇ ਆਪਣਾ ਪੂਰਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਵਸਨੀਕਾਂ ਨੂੰ ਕੋਵਿਡ-19 ਟੀਕਾਕਰਨ ਦੀ ਦੂਜੀ ਡੋਜ ਲੈਣੀ ਬਾਕੀ ਹੈ। ਅਫ਼ਸੋਸ ਦੀ ਗੱਲ ਇਹ ਹੈ ਕਿ ਅਜਿਹੇ ਲੋਕਾਂ ਦੀ ਧਾਰਨਾਂ ਹੈ ਕਿ ਕੋਰੋਨਾ ਮਹਾਂਮਾਰੀ ਬੀਤੇ ਸਮੇਂ ਦੀ ਗੱਲ ਬਣ ਗਈ ਹੈ, ਜੋ ਕਿ ਸੱਚ ਨਹੀਂ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਕੁਝ ਲੋਕਾਂ ਨੂੰ ਅਜੇ ਵੀ ਇਹ ਗਲਤ ਧਾਰਨਾ ਹੈ ਕਿ ਕੋਵਿਡ-19 ਟੀਕਾਕਰਨ ਸੁਰੱਖਿਅਤ ਨਹੀਂ ਜਿਸ ਕਰਕੇ ਉਹ ਅੱਗੇ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਦੁਨੀਆ ਦੇ ਕਿਸੇ ਵੀ ਹਿੱਸੇ ਦੀ ਯਾਤਰਾ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਵੈਕਸੀਨ ਪਾਸਪੋਰਟ ਸਰਟੀਫਿਕੇਟ ਦੀ ਲੋੜ ਹੁੰਦੀ ਹੈ, ਜੋ ਕਿ ਉਨ੍ਹਾਂ ਨੂੰ ਉਦੋਂ ਹੀ ਮਿਲੇਗਾ ਜਦੋਂ ਉਹ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਲੈਣਗੇ।

Facebook Comments

Trending

Copyright © 2020 Ludhiana Live Media - All Rights Reserved.