ਪੰਜਾਬੀ

ਹਲਕਾ ਗਿੱਲ ਵਿਖੇ ਹੋਣ ਵਾਲੀ ਰੈਲੀ ਲਈ ਹਲਕਾ ਨਿਵਾਸੀਆਂ ‘ਚ ਭਾਰੀ ਉਤਸ਼ਾਹ – ਸੰਨੀ ਕੈਂਥ

Published

on

ਲੁਧਿਆਣਾ : ਲੋਕ ਇਨਸਾਫ ਪਾਰਟੀ ਵਲੋਂ ‘ਲੋਕ ਜਗਾਓ ਪੰਜਾਬ ਬਚਾਓ’ ਨਾਅਰੇ ਹੇਠ ਵਿਧਾਨ ਸਭਾ ਹਲਕਾ ਗਿੱਲ ਦੇ ਫਲਾਵਰ ਚੌਕ ਦੇ ਨਾਲ ਪੁੱਡਾ ਮੈਦਾਨ ਵਿਖੇ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਜਿਸ ਲਈ ਹਲਕੇ ਦੇ ਵਰਕਰਾਂ ਤੇ ਹਲਕਾ ਨਿਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਲੋਕ ਇਨਸਾਫ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ ਕਿਹਾ ਕਿ ਰੈਲੀ ਸੰਬੰਧੀ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੱਧ ਕਰ ਰਹੇ ਹਨ। ਸੰਨੀ ਕੈਂਥ ਨੇ ਕਿਹਾ ਕਿ ਰੈਲੀ ਵਿਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋ ਕੇ ਪੰਜਾਬ ‘ਤੇ ਰਾਜ ਕਰ ਚੁੱਕੀਆਂ ਅਤੇ ਕਰ ਰਹੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਕੀਤੀਆਂ ਗਈਆਂ ਧਾਂਦਲੀਆਂ ਦੇ ਪਰਦੇ ਫਾਸ਼ ਕਰਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਸ਼ਵਾਸ ਕਰਦੇ ਹੋਏ 2022 ਵਿੱਚ ਪੰਜਾਬ ਸਰਕਾਰ ਦੀ ਚਾਬੀ ਲਿਪ ਹੱਥ ਦੇਣ ਦਾ ਮਨ ਬਣਾ ਚੁੱਕੇ ਹਨ। ਮੀਟਿੰਗ ਵਿਚ ਗੁਰਜੀਤ ਸਿੰਘ ਨੇ ਵਿਸ਼ਵਾਸ਼ ਨਾਲ ਕਿਹਾ ਕਿ ਇਹ ਰੈਲੀ ਹਲਕਾ ਗਿੱਲ ਤੋਂ ਸੰਨੀ ਕੈਂਥ ਅਤੇ ਲੋਕ ਇਨਸਾਫ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਮੁੱਢ ਬੰਨੇਗੀ।

Facebook Comments

Trending

Copyright © 2020 Ludhiana Live Media - All Rights Reserved.