Connect with us

ਪੰਜਾਬੀ

ਨੌਜਵਾਨਾਂ ਵਿੱਚ ਖੂਨਦਾਨ ਕਰਨ ਦਾ ਉਤਸ਼ਾਹ ਇੱਕ ਨਵੇਂ ਭਵਿੱਖ ਦੀ ਸਿਰਜਣਾ ਵਾਂਗ – ਗੋਗਾ

Published

on

Enthusiasm to donate blood among the youth is like creating a new future - Goga

ਲੁਧਿਆਣਾ : ਯੂਨਾਈਟਿਡ ਯੂਥ ਫੈਡਰੇਸ਼ਨ ਅਤੇ ਸਿੰਘ ਸੇਵਾ ਸੁਸਾਇਟੀ ਦੇ ਸਾਂਝੇ ਯਤਨਾਂ ਸਦਕਾ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਖ਼ੂਨਦਾਨ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਤਾਪ ਨਗਰ ਵਿਖੇ ਫ਼ੈਡਰੇਸ਼ਨ ਦੇ ਪ੍ਰਧਾਨ ਸੋਹਣ ਸਿੰਘ ਗੋਗਾ ਸਾਬਕਾ ਚੇਅਰਮੈਨ ਰਾਮਗੜ੍ਹੀਆ ਭਲਾਈ ਬੋਰਡ ਪੰਜਾਬ ਸਰਕਾਰ ਅਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਰਾਜਿੰਦਰ ਸਿੰਘ ਭੁੱਲਰ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਇਸ ਮੌਕੇ ਵਿਸ਼ੇਸ ਤੌਰ ‘ਤੇ ਪੁੱਜੇ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਅਸ਼ਵਨੀ ਸ਼ਰਮਾ, ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਅਤੇ ਕੌਂਸਲਰ ਗੁਰਪ੍ਰੀਤ ਗੋਪੀ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਇਸ ਲਈ ਮੰਨਿਆ ਗਿਆ ਹੈ ਕਿ ਤੁਹਾਡੇ ਵੱਲੋਂ ਦਾਨ ਵਿੱਚ ਦਿੱਤੀ ਗਈ ਖੁਨ ਦੀ ਇੱਕ-ਇੱਕ ਬੂੰਦ ਪਤਾ ਨਹੀ ਕਿੰਨੇ ਪ੍ਰਰਾਣੀਆਂ ਦੀ ਜਾਨ ਬਚਾਉਣ ਵਿੱਚ ਸਹਾਈ ਹੁੰਦੀ ਹੈ। ਇਸ ਲਈ ਮਨੁੱਖਤਾ ਦੇ ਭਲੇ ਲਈ ਗੋਗਾ ਅਤੇ ਭੁੱਲਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਲਫ਼ਜ਼ਾਂ ਵਿੱਚ ਬਿਆਨ ਕਰਨਾ ਥੋੜਾ ਹੋਵੇਗਾ।

ਗੋਗਾ ਨੇ ਦੱਸਿਆ ਕਿ ਨੌਜਵਾਨਾਂ ਵਿੱਚ ਖੂਨਦਾਨ ਕਰਨ ਦਾ ਉਤਸ਼ਾਹ ਇੱਕ ਨਵੇਂ ਭਵਿੱਖ ਦੀ ਸਿਰਜਣਾ ਵਾਂਗ ਹੈ ਜੋ ਸਮਾਜ ਨੂੰ ਇੱਕ ਨਵੀ ਦਿਸ਼ਾ ਵੱਲ ਨੂੰ ਲਿਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਐੱਸ.ਪੀ ਰਣਧੀਰ ਸਿੰਘ, ਐੱਨਐੱਸਯੂਆਈ ਹਲਕਾ ਆਤਮ ਨਗਰ ਦੇ ਪ੍ਰਧਾਨ ਮਿੰਕਲ ਬਿਰਲਾ, ਜਗਜੀਤ ਸਿੰਘ ਨੀਟਾ, ਅਸਵਨੀ ਸੂਦ, ਰਵਿੰਦਰ ਸਿੰਘ ਸੈਣੀ, ਨਰਿੰਦਰ ਸਿੰਘ ਉੱਭੀ, ਸਰਬਜੀਤ ਸਿੰਘ ਬੱਟੂ, ਦਪਿੰਦਰ ਸਿੰਘ, ਮਨੀ ਬੈਂਸ, ਰੋਹਿਤ ਰਾਵਤ, ਹਰਵਿੰਦਰ ਸਿੰਘ ਹਨੀ, ਆਕਾਸ਼ ਵਰਮਾ, ਅਜੇ ਵਰਮਾ ਅਤੇ ਸੁਖਵੰਤ ਸਿੰਘ ਮਠਾੜੂ ਵਿਸ਼ੇਸ ਤੌਰ ‘ਤੇ ਹਾਜ਼ਰ ਰਹੇ।

Facebook Comments

Trending