ਪੰਜਾਬ ਨਿਊਜ਼

ਲੁਧਿਆਣਾ ‘ਚ PM ਮੋਦੀ ਤੇ ਗ੍ਰਹਿ ਮੰਤਰੀ ਦੀ ਆਰਤੀ ਕਰਕੇ ਉਦਮੀਆਂਂ ਨੇ ਕੀਤਾ ਅਨੋਖਾ ਪ੍ਰਦਰਸ਼ਨ

Published

on

ਤੁਹਾਨੂੰ ਦੱਸ ਦਈਏ ਕਿ ਸਟੀਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੋਂ ਉਦਯੋਗਪਤੀ ਪ੍ਰੇਸ਼ਾਨ ਹਨ। ਇਸ ਸਬੰਧੀ ਗਿੱਲ ਰੋਡ ’ਤੇ ਸਥਿਤ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਮੁੱਖ ਦਫ਼ਤਰ ਦੇ ਬਾਹਰ ਉੱਦਮੀਆਂ ਦੀ ਗਾਂਧੀਗਿਰੀ ਸੱਤਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਰਾਮ ਚੰਦਰ ਪ੍ਰਸਾਦ ਸਿੰਘ ਦੇ ਪੋਸਟਰ ਲਗਾ ਕੇ ਗੁੱਸੇ ਦਾ ਪ੍ਰਦਰਸ਼ਨ ਕੀਤਾ ਗਿਆ। ਉੱਦਮੀਆਂ ਨੇ ਭਾਜਪਾ ਆਗੂਆਂ ਦੀ ਆਰਤੀ ਵੀ ਕੀਤੀ।

ਉੱਥੇ ਹੀ ਯੂਸੀਪੀਐਮਏ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਚਦੇਵਾ, ਸਨਅਤਕਾਰ ਚਰਨਜੀਤ ਸਿੰਘ ਵਿਸ਼ਵਕਰਮਾ ਅਤੇ ਅਵਤਾਰ ਸਿੰਘ ਭੋਗਲ ਨੇ ਕਿਹਾ ਕਿ ਲਗਾਤਾਰ ਵਧ ਰਹੀਆਂ ਸਟੀਲ ਦੀਆਂ ਕੀਮਤਾਂ ਕਾਰਨ ਉਨ੍ਹਾਂ ਦਾ ਕਾਰੋਬਾਰ ਬਹੁਤ ਪ੍ਰਭਾਵਤ ਹੋ ਰਿਹਾ ਹੈ। ਉਨ੍ਹਾਂ ਵੱਲੋਂ ਵਾਰ-ਵਾਰ ਬੇਨਤੀਆਂ ਕਰਨ ਤੋਂ ਬਾਅਦ ਵੀ ਕੇਂਦਰ ਸਰਕਾਰ ਸਟੀਲ ਰੈਗੂਲੇਟਰੀ ਅਥਾਰਟੀ ਬਣਾਉਣ ਲਈ ਕੋਈ ਕਦਮ ਨਹੀਂ ਚੁੱਕ ਰਹੀ। ਉਦਯੋਗ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਵੱਡੇ ਕਾਰਪੋਰੇਟ ਘਰਾਣੇ ਸਟੀਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰ ਰਹੇ ਹਨ। ਲੱਖਾਂ ਲੋਕ ਸਾਈਕਲ ਉਦਯੋਗ ਅਤੇ ਇਸ ਨਾਲ ਜੁੜੇ ਉਦਯੋਗਾਂ ਨਾਲ ਜੁੜੇ ਹੋਏ ਹਨ। ਇਸ ਨਾਲ ਹਰ ਕੋਈ ਪ੍ਰਭਾਵਤ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਉਦਯੋਗਪਤੀ ਪਿਛਲੇ ਕਈ ਦਿਨਾਂ ਤੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

Facebook Comments

Trending

Copyright © 2020 Ludhiana Live Media - All Rights Reserved.