Connect with us

ਪੰਜਾਬੀ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ‘ਤੇ ਲੱਗੀ ਰੋਕ, ਕਾਰੀਡੋਰ ਤੱਕ ਪਹੁੰਚਿਆ ਰਾਵੀ ਦਾ ਪਾਣੀ

Published

on

Entry to Gurdwara Sri Kartarpur Sahib was blocked, water of Ravi reached the corridor

ਧੁੱਸੀ ਬੰਨ੍ਹ ਟੁੱਟਣ ਨਾਲ ਡੇਰਾ ਬਾਬਾ ਨਾਨਕ ਦੇ ਨੇੜੇ ਕਰਤਾਰਪੁਰ ਕਾਰੀਡੋਰ ਦੇ ਰਸਤੇ ‘ਤੇ ਰਾਵੀ ਦਰਿਆ ਦਾ ਪਾਣੀ ਭਰ ਗਿਆ ਹੈ। ਅਜਿਹੇ ਵਿੱਚ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਜਾਣ ‘ਤੇ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ। ਪਾਕਿਸਤਾਨ ਵੱਲੋਂ ਰਾਵੀ ਦਰਿਆ ਦੇ ਪਾਣੀ ਦਾ ਵਹਾਅ ਕਰਤਾਰਪੁਰ ਕਾਰੀਡੋਰ ਦੇ ਨਾਲ ਧੁੱਸੀ ਬੰਨ੍ਹ ਤੱਕ ਆ ਜਾਣ ਦੇ ਕਾਰਨਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ।

ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਨੁਸਾਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਦੇ ਬਾਵਜੂਦ ਡੇਰਾ ਬਾਬਾ ਨਾਨਕ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਕੋਈ ਖਤਰਾ ਨਹੀਂ ਹੈ ਤੇ ਇਹ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਸਵੇਰੇ ਗਲਿਆਰੇ ਦੇ ਨੇੜੇ ਧੁੱਸੀ ਬੰਨ੍ਹ ਤੋਂ ਹੁੰਦੇ ਹੋਏ ਪਾਕਸਿਤਾਨ ਵੱਲੋਂ ਰਾਵੀ ਦਰਿਆ ਦਾ ਕੁਝ ਪਾਣੀ ਆਇਆ ਹੈ, ਪਰ ਇਹ ਪਾਣੀ ਧੁੱਸੀ ਬੰਨ੍ਹ ਦੇ ਪਾਰ ਪਾਕਿਸਤਾਨ ਵੱਲ ਦਰਸ਼ਨ ਵਾਲੇ ਸਥਾਨ ਦੇ ਨੇੜੇ ਹੈ।

ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਰੋਕ ਦਿੱਤਾ ਗਿਆ ਹੈ। ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦਰਿਆ ਦੇ ਉਸ ਪਾਰ ਹੈ। ਇਸ ਸਮੇਂ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਲਈ ਸ਼ਰਧਾਲੂਆਂ ਨੂੰ ਜਾਣ ਨਹੀਂ ਦਿੱਤਾ ਜਾ ਰਿਹਾ।

Facebook Comments

Trending