Connect with us

ਪੰਜਾਬੀ

 ਵਿੱਦਿਅਕ ਸੰਸਥਾਵਾਂ ਵਿੱਚ ਭਾਸ਼ਾ ਮੰਚ ਸਥਾਪਿਤ ਕਰਨਾ ਇਕ ਸ਼ਾਨਦਾਰ ਪਹਿਲਕਦਮੀ –  ਡਾ ਸੰਦੀਪ ਸ਼ਰਮਾ

Published

on

Establishing Language Forum in Educational Institutions is a Great Initiative - Dr. Sandeep Sharma

ਲੁਧਿਆਣਾ :   ਸ੍ਰ. ਪ੍ਰਗਟ ਸਿੰਘ, ਕੈਬਨਿਟ ਮੰਤਰੀ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੀ ਅਗਵਾਈ ਵਿੱਚ ਮਾਣਯੋਗ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਸੂਬੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਭਾਸ਼ਾ ਮੰਚ ਸਥਾਪਤ ਕਰਨ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ

ਪਿਛਲੇ ਕੁਝ ਸਮੇਂ ਤੋਂ ਸਾਹਿਤਕਾਰਾਂ, ਵਿਦਵਾਨਾਂ ਅਤੇ ਅਦਾਰਿਆਂ ਦੇ ਮੁਖੀਆਂ ਵੱਲੋਂ ਇਸ ਗੱਲ ਦੀ ਮੰਗ ਕੀਤੀ ਜਾ ਰਹੀ ਸੀ ਕਿ ਸਕੂਲਾਂ ਅਤੇ ਕਾਲਜਾਂ ਅੰਦਰ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ, ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਦੀ ਬਹੁਤ ਲੋੜ ਹੈ। ਇਸ ਲੋੜ ਨੂੰ ਮਹਿਸੂਸ ਕਰਦਿਆਂ ਹੀ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵੱਲੋਂ ਸੂਬੇ ਭਰ ਦੀਆਂ ਵਿੱਦਿਅਕ ਸੰਸਥਾਵਾਂ ਅੰਦਰ ਭਾਸ਼ਾ ਦੀ ਪ੍ਰਫੁੱਲਤਾ ਲਈ ਭਾਸ਼ਾ ਮੰਚ ਸਥਾਪਤ ਕਰਨ ਦੇ ਆਦੇਸ਼ ਜਾਰੀ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ, ਸੰਦੀਪ ਸ਼ਰਮਾ ਨੇ ਦੱਸਿਆ ਕਿ ਸੂਬੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਇਸ ਤਰ੍ਹਾਂ ਦੇ ਭਾਸ਼ਾ ਮੰਚ ਸਥਾਪਿਤ ਕਰਨਾ ਇਕ ਸ਼ਾਨਦਾਰ ਪਹਿਲਕਦਮੀ ਹੈ। ਜੇਕਰ ਅਸੀਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਸਫ਼ਲ ਹੋ ਗਏ ਤਾਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦਾ ਭਵਿੱਖ ਸ਼ਨਾਦਾਰ ਹੋਵੇਗਾ। ਉਹਨਾ ਕਿਹਾ ਕਿ ਇਹ ਭਾਸ਼ਾ ਮੰਚ ਜਲਦ ਹੀ ਹੋੰਦ ਵਿੱਚ ਆ ਕੇ ਆਪਣਾ ਕੰਮ ਸ਼ੁਰੂ ਕਰ ਦੇਣਗੇ।

ਜ਼ਿਲ੍ਹਾ ਖੋਜ ਅਫ਼ਸਰ, ਭਾਸ਼ਾ ਵਿਭਾਗ ਲੁਧਿਆਣਾ ਸ੍ਰੀ ਸੰਦੀਪ ਸਿੰਘ ਨੇ ਕਿਹਾ ਕਿ ਸਕੱਤਰ ਵੱਲੋਂ ਲਏ ਗਏ ਇਸ ਸ਼ਾਨਦਾਰ ਫ਼ੈਸਲੇ ਦਾ ਸਵਾਗਤ ਕਰਨਾ ਬਣਦਾ ਹੈ। ਵਿਦਿਆਰਥੀ ਹੀ ਸਾਡੇ ਸੱਭਿਆਚਾਰ, ਭਾਸ਼ਾ, ਸਾਹਿਤ ਅਤੇ ਕੌਮ ਦੀ ਨੀਂਹ ਹਨ। ਜੇਕਰ ਅਸੀ ਨੀਂਹਾਂ ਮਜ਼ਬੂਤ ਕਰ ਲਈਆਂ ਤਾਂ ਅਸੀਂ ਕਾਮਯਾਬ ਹੋ ਜਾਵਾਂਗੇ। ਅਸੀਂ ਆਸ ਕਰਦੇ ਹਾਂ ਕਿ ਸਾਰੀਆਂ ਵਿੱਦਿਅਕ ਸੰਸਥਾਵਾਂ ਜਲਦ ਤੋਂ ਜਲਦ ਇਨ੍ਹਾਂ ਭਾਸ਼ਾ ਮੰਚਾਂ ਦੀ ਸਥਾਪਨਾ ਕਰਕੇ ਆਪਣਾ ਕੰਮ ਸ਼ੁਰੂ ਕਰ ਦੇਣਗੀਆਂ।

 

Facebook Comments

Trending