Connect with us

ਪੰਜਾਬੀ

ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਸਿੱਖਿਆ ਵਿਭਾਗ ਵਲੋਂ ਹਰ ਸੰਭਵ ਉਪਰਾਲੇ

Published

on

Every possible effort by the education department to increase student enrollment

ਲੁਧਿਆਣਾ : ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ‘ਤੇ ਸਰਕਾਰੀ ਸਕੂਲਾਂ ਦੇ ਅਧਿਆਪਕ ਅਤੇ ਸਟਾਫ਼ ਵਲੋਂ ਪਿੰਡਾਂ ‘ਚ ਘਰ-ਘਰ ਜਾਕੇ ਸਰਕਾਰੀ ਸਕੂਲਾਂ ‘ਚ ਮਿਲ ਰਹੀਆਂ ਸਹੂਲਤਾਂ ਤੋਂ ਮਾਪਿਆਂ ਨੂੰ ਜਾਣੂ ਕਰਾਕੇ ਬੱਚਿਆਂ ਨੂੰ ਨਿਜੀ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਾਉਣ ਲਈ ਪ੍ਰੇਰਿਤ ਕੀਤਾ।

ਜ਼ਿਲ੍ਹਾ ਸਿੱਖਿਆ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ 23 ਮਾਰਚ ਨੂੰ ਛੁੱਟੀ ਹੋਣ ਦੇ ਬਾਵਜੂਦ ਪਿੰਡਾਂ ਦੇ ਗੁਰੂ ਘਰਾਂ, ਮੰਦਿਰਾਂ ‘ਚੋਂ ਸਪੀਕਰਾਂ ਰਾਹੀਂ ਅਨਾਊਾਮੈਂਟ ਕਰਾਈ ਗਈ ਕਿ ਬੱਚਿਆਂ ਨੂੰ ਨਿਜੀ ਦੀ ਬਜਾਏ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਾਇਆ ਜਾਵੇ, ਜਿਥੇ ਬੱਚਿਆਂ ਨੂੰ ਕਿਤਾਬਾਂ, ਵਰਦੀਆਂ ਮੁਹੱਈਆ ਕਰਾਉਣ ਤੋਂ ਇਲਾਵਾ ਮਿਲਦੀਆਂ ਦੂਸਰੀਆਂ ਸਹੂਲਤਾਂ ਤੋਂ ਜਾਣੂ ਕਰਾਇਆ ਗਿਆ।

ਉਨ੍ਹਾਂ ਦੱਸਿਆ ਕਿ ਸਕੂਲਾਂ ਵਲੋਂ ਆਪਣੇ ਸੋਸ਼ਲ ਮੀਡੀਆ ਪੇਜ਼ ‘ਤੇ ਵੀ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਉਸ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦਾ ਮੋਬਾਇਲ ਨੰਬਰ 88722-00166 ਤੇ 98159-64353 ਹੈਲਪ ਲਾਈਨ ਵਜੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਜੰਡਿਆਲੀ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਵਿਚ ਨਿਜੀ ਸਕੂਲਾਂ ਦੇ ਕਰੀਬ 40 ਵਿਦਿਆਰਥੀ ਹੁਣ ਤੱਕ ਦਾਖ਼ਲਾ ਲੈ ਚੱੁਕੇ ਹਨ।

Facebook Comments

Trending