ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਅਧੀਨ ਸ਼ਿਵਪੁਰੀ ਵਿਖੇ 33 ਫੁੱਟ ਰੋਡ ਅਤੇ ਗਾਂਧੀ ਨਗਰ ਦੀ ਪੁਲੀ ਤੋਂ ਸ਼ਿਵਪੁਰੀ ਪੁਲੀ ਤੱਕ ਦੀ ਸੜ੍ਹਕ ਦੇ ਨਿਰਮਾਣਾ ਕਾਰਜ਼ਾਂ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 35 ਲੱਖ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਬੱਗਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਨਿਪਟਾਰਾ ਵੀ ਕੀਤਾ ।
ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕ ਪਿਛਲੇ ਕਰੀਬ ਡੇਢ ਦਹਾਕੇ ਤੋਂ ਟੁੱਟੀਆਂ ਸੜ੍ਹਕਾਂ ਤੋਂ ਕਾਫੀ ਪ੍ਰੇਸ਼ਾਨ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਖ ਸੜ੍ਹਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।