ਪੰਜਾਬੀ

ਵੋਟਰਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ ਰਾਹੀਂ ਵੋਟ ਪਾਉਣ ਬਾਰੇ ਦਿੱਤੀ ਗਈ ਜਾਣਕਾਰੀ

Published

on

ਲੁਧਿਆਣਾ :  ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਅੱਜ ਸ. ਪ੍ਰੀਤ ਇੰਦਰ ਸਿੰਘ ਬੈਂਸ, ਪੀ.ਸੀ.ਐਸ, ਚੋਣਕਾਰ ਰਜਿਸ਼ਟ੍ਰੇਸ਼ਨ ਅਫ਼ਸਰ, 65 ਲੁਧਿਆਣਾ (ਉੱਤਰੀ) ਦੀ ਅਗਵਾਈ ਵਿੱਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ, ਸਥਾਨਕ ਸ਼੍ਰੀ ਰਾਮ ਮਾਡਲ ਹਾਈ ਸਕੂਲ, ਅਸ਼ੋਕ ਨਗਰ, ਲੁਧਿਆਣਾ ਵਿਖੇ ਵੋਟਰਾਂ ਲਈ ਈ.ਵੀ.ਐਮ. ਅਤੇ ਵੀ.ਵੀ.ਪੈਟ ਦੇ ਨਾਲ ਵੋਟ ਪਾਉਣ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ।

ਸਵੀਪ ਗਤੀਵਿਧੀ ਅਧੀਨ ਵੱਡੀ ਗਿਣਤੀ ਵਿੱਚ ਵੋਟਰਾਂ ਅਤੇ ਸੰਸਥਾ ਦੇ ਕਰਮਚਾਰੀਆਂ ਨੇ ਭਾਗ ਲਿਆ। ਇਸ ਵਰਕਸ਼ਾਪ ਵਿੱਚ ਵਿਜ਼ਟਰਾਂ ਨੂੰ ਈ.ਵੀ.ਐਮ. ਅਤੇ ਵੀ.ਵੀ.ਪੈਟ ਨਾਲ ਆਪਣੀ ਵੋਟ ਪਾਉਣ ਬਾਰੇ ਜਾਣੂੰ ਕਰਵਾਇਆ ਗਿਆ ਜਿਸਦਾ ਮੁੱਖ ਉਦੇਸ਼ ਵੱਧ ਤੋਂ ਵੱਧ ਪੀ.ਡਬਲਯੂ.ਡੀ. ਵੋਟਰਾਂ, ਨਵੇਂ ਵੋਟਰਾਂ ਅਤੇ ਸੀਨੀਅਰ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਹੈ।

ਇਸ ਮੌਕੇ ਸੁਪਰਵਾਈਜ਼ਰ ਸ੍ਰੀ ਕੁਲਦੀਪ ਗਰਗ, ਕੇਸ਼ਵ ਸੈਣੀ, ਰਾਕੇਸ਼ ਕੁਮਾਰ, ਜਸਵਿੰਦਰ ਕੌਰ ਅਤੇ ਉਰਮਿਲਾ ਸ਼ਰਮਾ ਬੂਥ ਲੈਵਲ ਅਧਿਕਾਰੀ ਵੀ ਮੌਜੂਦ ਸਨ।

Facebook Comments

Trending

Copyright © 2020 Ludhiana Live Media - All Rights Reserved.